Sat, Apr 20, 2024
Whatsapp

ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ 

Written by  Shanker Badra -- April 05th 2021 09:10 AM -- Updated: April 05th 2021 09:47 AM
ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ 

ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ 

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਹਰ ਰੋਜ਼ ਦੇ ਮਾਮਲਿਆਂ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। [caption id="attachment_486520" align="aligncenter" width="607"]Coronavirus India : Daily case count crosses one lakh for the first time, past previous high of 97,894 cases ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ[/caption] ਇੱਥੇ ਇਕ ਦਿਨ ਵਿਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 1,03,558 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ , ਜੋ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਹੈ।ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ, ਜਿੱਥੇ ਇਕ ਹੀ ਦਿਨ ਵਿਚ ਕੋਰੋਨਾ ਦੇ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। [caption id="attachment_486515" align="aligncenter" width="700"]Coronavirus India : Daily case count crosses one lakh for the first time, past previous high of 97,894 cases ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ[/caption] ਇਸ ਸਮੇਂ ਦੌਰਾਨਪਿਛਲੇ 24 ਘੰਟਿਆਂ ਵਿਚ 478 ਲੋਕਾਂ ਨੇ ਕੋਰੋਨਾ ਨਾਲ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਦੌਰਾਨ 52,847 ਵਿਅਕਤੀ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਕੋਰੋਨਾ ਦੇਮਾਮਲਿਆਂ ਵਿਚ ਇਹ ਸਭ ਤੋਂ ਵੱਡਾ ਵਾਧਾ ਹੈ। ਇਸ ਤੋਂ ਪਹਿਲਾਂ ਭਾਰਤ ਵਿਚ ਸਭ ਤੋਂ ਵੱਧ ਵਾਧਾ 16 ਸਤੰਬਰ 2020 ਨੂੰ ਹੋਇਆ ਸੀ , ਜਦੋਂ ਇਕ ਦਿਨ ਵਿਚ 97,894 ਕੇਸ ਦਰਜ ਕੀਤੇ ਗਏ ਸਨ। [caption id="attachment_486516" align="aligncenter" width="700"]Coronavirus India : Daily case count crosses one lakh for the first time, past previous high of 97,894 cases ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ[/caption] ਇਸ ਦੌਰਾਨ ਮਹਾਂਮਾਰੀ ਦੇ ਕਾਰਨ ਭਾਰਤ ਵਿਚ ਹੁਣ ਕੁੱਲ ਕੋਵਿਡ -19 ਪੀੜਤਾਂਦੀ ਗਿਣਤੀ1,25,89,067ਹੋ ਗਈ ਹੈ। ਦੇਸ਼ ਭਰ ਵਿੱਚ ਕੋਵਿਡ -19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 7,41,830 ਤੱਕ ਪਹੁੰਚ ਗਈ ਹੈ। ਹੁਣ ਤੱਕ 1,16,82,136 ਮਰੀਜ਼ ਠੀਕ ਹੋ ਗਏ ਹਨ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,65,101 ਹੋ ਗਈ ਹੈ। ਇਸ ਦਰਮਿਆਨ ਦੇਸ਼ ਵਿਚ 7,91,05,163 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। -PTCNews


Top News view more...

Latest News view more...