Mon, Apr 29, 2024
Whatsapp

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ , 24 ਘੰਟਿਆਂ 'ਚ ਆਏ 62,000 ਤੋਂ ਵੱਧ ਨਵੇਂ Covid -19 ਕੇਸ

Written by  Shanker Badra -- March 27th 2021 12:45 PM -- Updated: March 27th 2021 12:47 PM
ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ , 24 ਘੰਟਿਆਂ 'ਚ ਆਏ 62,000 ਤੋਂ ਵੱਧ ਨਵੇਂ Covid -19 ਕੇਸ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ , 24 ਘੰਟਿਆਂ 'ਚ ਆਏ 62,000 ਤੋਂ ਵੱਧ ਨਵੇਂ Covid -19 ਕੇਸ

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ [caption id="attachment_484438" align="aligncenter" width="300"]Coronavirus India  : India reports 62,258 new Covid cases India's Biggest 1-Day Spike Coronavirus India  : India reports 62,258 new Covid cases India's Biggest 1-Day Spike[/caption] ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਦਿਖਾਈ ਦੇ ਰਹੀ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਇਸ ਮਹਾਮਾਰੀ ਦੇ ਮਾਮਲੇ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿਚ 62 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 291 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ। [caption id="attachment_484439" align="aligncenter" width="300"]Coronavirus India  : India reports 62,258 new Covid cases India's Biggest 1-Day Spike Coronavirus India  : India reports 62,258 new Covid cases India's Biggest 1-Day Spike[/caption] ਮਿਲੀ ਜਾਣਕਾਰੀ ਮੁਤਾਬਕ ਦੇਸ਼ ਵਿਚ 62,258 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 1,19,08,910 ਹੋ ਗਈ ਹੈ। ਇਸ ਦੇ ਨਾਲ ਹੀ 291 ਲੋਕਾਂ ਦੀ ਇਸ ਮਹਾਮਾਰੀ ਕਾਰਣ ਮੌਤ ਹੋ ਗਈ ਹੈ।  ਦੇਸ਼ ਵਿਚ ਕੁੱਲ ਮੌਤਾਂ ਦੀ ਗਿਣਤੀ 1,61,240 ਹੋ ਗਈ ਹੈ। ਸਿਹਤ ਮੰਤਰਾਲਾ ਮੁਤਾਬਕ ਹੁਣ ਤੱਕ ਦੇਸ਼ ਵਿਚ 1,12,95,023 ਲੋਕ ਸਿਹਤਮੰਦ ਹੋ ਚੁੱਕੇ ਹਨ ਤੇ 4,52,647 ਐਕਟਿਵ ਮਾਮਲੇ ਹਨ। [caption id="attachment_484440" align="aligncenter" width="300"] Coronavirus India  : India reports 62,258 new Covid cases India's Biggest 1-Day Spike[/caption] ਪੜ੍ਹੋ ਹੋਰ ਖ਼ਬਰਾਂ : ਹੋਲੀ ਤੋਂ ਪਹਿਲਾਂ ਇਸ ਸੂਬੇ 'ਚ ਲੱਗਿਆ ਸਖ਼ਤ ਲਾਕਡਾਊਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ ਹਾਲਾਂਕਿ, ਚੰਗੀ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਪੂਰੇ ਦੇਸ਼ ਵਿੱਚ ਟੀਕਾਕਰਨ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ 5 ਕਰੋੜ 81 ਲੱਖ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਵੈਕਸੀਨ ਦੀਆਂ 5,81,09,773 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ, 26,05,333 ਟੀਕੇ ਲਗਾਏ ਗਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 54,94,759 ਟੀਕੇ ਲਗਾਏ ਗਏ ਹਨ। -PTCNews


Top News view more...

Latest News view more...