Sat, Apr 20, 2024
Whatsapp

ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ 84 ਹਜ਼ਾਰ ਨਵੇਂ ਕੋਰੋਨਾ ਕੇਸ 

Written by  Shanker Badra -- April 14th 2021 09:56 AM
ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ 84 ਹਜ਼ਾਰ ਨਵੇਂ ਕੋਰੋਨਾ ਕੇਸ 

ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ 84 ਹਜ਼ਾਰ ਨਵੇਂ ਕੋਰੋਨਾ ਕੇਸ 

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। [caption id="attachment_489069" align="aligncenter" width="300"]Coronavirus India : India sees 184,372 cases in a day; curfew in Maharashtra ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ 84 ਹਜ਼ਾਰ ਨਵੇਂ ਕੋਰੋਨਾ ਕੇਸ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ ਇੱਥੇ ਇਕ ਦਿਨ ਵਿਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 1,84,372 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ , ਜੋ ਕਿ ਚਿੰਤਾਜਨਕ ਹੈ। ਦੇਸ਼ ਵਿਚ ਕੋਰੋਨਾ ਦੇ ਹਰ ਰੋਜ਼ ਦੇ ਮਾਮਲਿਆਂ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। [caption id="attachment_489072" align="aligncenter" width="300"]Coronavirus India : India sees 184,372 cases in a day; curfew in Maharashtra ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ 84 ਹਜ਼ਾਰ ਨਵੇਂ ਕੋਰੋਨਾ ਕੇਸ[/caption] ਭਾਰਤ ਵਿਚ ਕੋਰੋਨਾ ਆਪਣਾ ਕਹਿਰ ਢਾਹ ਰਿਹਾ ਹੈ। ਇਸ ਸਮੇਂ ਦੌਰਾਨ ਪਿਛਲੇ 24 ਘੰਟਿਆਂ ਵਿਚ 1,027 ਲੋਕਾਂ ਨੇ ਕੋਰੋਨਾ ਨਾਲ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਦੌਰਾਨ 82,339 ਮਰੀਜ਼ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਕੋਰੋਨਾ ਦੇ ਮਾਮਲਿਆਂ ਵਿਚ ਇਹ ਸਭ ਤੋਂ ਵੱਡਾ ਵਾਧਾ ਹੈ। ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਕਰਕੇ ਦਿੱਲੀ-NCR ਸਮੇਤ ਇਨ੍ਹਾਂ 13 ਸੂਬਿਆਂ ਵਿੱਚ ਸਕੂਲ-ਕਾਲਜ ਬੰਦ , ਪੜ੍ਹੋ ਪੂਰੀ ਖ਼ਬਰ  [caption id="attachment_489078" align="aligncenter" width="300"] ਭਾਰਤ 'ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ , ਇੱਕ ਦਿਨ 'ਚ ਆਏ 1 ਲੱਖ 84 ਹਜ਼ਾਰ ਨਵੇਂ ਕੋਰੋਨਾ ਕੇਸ[/caption] ਇਸ ਦੌਰਾਨ ਮਹਾਂਮਾਰੀ ਦੇ ਕਾਰਨ ਭਾਰਤ ਵਿਚ ਹੁਣ ਕੁੱਲ ਕੋਵਿਡ -19 ਪੀੜਤਾਂ ਦੀ ਗਿਣਤੀ 1,38,73,825 ਹੋ ਗਈ ਹੈ। ਦੇਸ਼ ਭਰ ਵਿੱਚ ਕੋਵਿਡ -19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 13,65,704 ਤੱਕ ਪਹੁੰਚ ਗਈ ਹੈ। ਹੁਣ ਤੱਕ 1,23,36,036 ਮਰੀਜ਼ ਠੀਕ ਹੋ ਗਏ ਹਨ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,72,085 ਹੋ ਗਈ ਹੈ। ਇਸ ਦਰਮਿਆਨ ਦੇਸ਼ ਵਿਚ 11,11,79,578 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। -PTCNews


Top News view more...

Latest News view more...