Thu, Apr 25, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 681 ਮੌਤਾਂ

Written by  Shanker Badra -- July 20th 2020 01:08 PM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 681 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 681 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 681 ਮੌਤਾਂ : ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 11 ਲੱਖ 18 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 27 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 7 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। [caption id="attachment_419149" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ,  681 ਮੌਤਾਂ[/caption] ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 40,425 ਨਵੇਂ ਕੇਸ ਸਾਹਮਣੇ ਆਏ ਹਨ ਅਤੇ 681 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 11,18,043 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 27,497 ਤੱਕ ਪਹੁੰਚ ਗਿਆ ਹੈ। [caption id="attachment_419150" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ,  681 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 7,00,087 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3,90,459 ਸਰਗਰਮ ਮਾਮਲੇ ਹਨ । [caption id="attachment_419148" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ,  681 ਮੌਤਾਂ[/caption] ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਪਿਛਲੇ 24 ਘੰਟਿਆਂ ਵਿੱਚ  9518 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿੱਚ ਪੀੜਤਾਂ ਦਾ ਕੁੱਲ ਅੰਕੜਾ 3,10,455 'ਤੇ ਪਹੁੰਚ ਗਿਆ ਹੈ, ਇੱਥੇ ਮ੍ਰਿਤਕਾਂ ਦੀ ਗਿਣਤੀ 11,452 ਹੋ ਗਈ ਹੈ। ਓਥੇ ਹੁਣ ਤੱਕ ਕੁੱਲ 169569 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ , ਜਦਕਿ 129032 ਸਰਗਰਮ ਮਾਮਲੇ ਹਨ । ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 19 ਜੁਲਾਈ ਤੱਕ ਕੁੱਲ 1,40,47,908 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਕੱਲੇ 19 ਜੁਲਾਈ ਨੂੰ 2,56,039 ਨਮੂਨਿਆਂ ਦੀ ਜਾਂਚ ਕੀਤੀ ਗਈ। -PTCNews


Top News view more...

Latest News view more...