Sat, Apr 27, 2024
Whatsapp

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 507 ਮੌਤਾਂ

Written by  Shanker Badra -- July 01st 2020 12:45 PM
ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 507 ਮੌਤਾਂ

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 507 ਮੌਤਾਂ

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 507 ਮੌਤਾਂ:ਨਵੀਂ ਦਿੱਲੀ : ਦੇਸ਼ ਭਰ ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 5 ਲੱਖ 85 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਦਕਿ ਮਰਨ ਵਾਲਿਆਂ ਦੀ ਸੰਖਿਆ 17 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 3 ਲੱਖ 47 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 18,653 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 507 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5,85,493 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 17,400 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 3,47,979 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਮਾਮਲਿਆਂ ਦੀ ਸੰਖਿਆ 2,20,114 ਹੋ ਗਈ ਹੈ। [caption id="attachment_415152" align="aligncenter" width="300"] Coronavirus : India Records 507 Deaths, 18,653 New COVID-19 Cases in 24 Hours ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 507 ਮੌਤਾਂ[/caption] ਕੋਰੋਨਾ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦਾ ਅੰਕੜਾ 1 ਲੱਖ 74 ਹਜ਼ਾਰ 761 ਹੋ ਗਿਆ ਹੈ। ਇਸ ਵਿਚੋਂ 7 ਹਜ਼ਾਰ 855 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 90 ਹਜ਼ਾਰ ਦੇ ਕਰੀਬ ਲੋਕ ਠੀਕ ਹੋ ਚੁੱਕੇ ਹਨ। ਇਸ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ 76 ਹਜ਼ਾਰ ਦੇ ਕਰੀਬ ਹੈ। ਇਸ ਦੇ ਇਲਾਵਾ ਦੂਜੇ ਨੰਬਰ 'ਤੇ ਦਿੱਲੀ ਹੈ। ਜਿੱਥੇ ਕੋਰੋਨਾ ਦੇ ਕੁੱਲ ਮਰੀਜ਼ਾਂ ਦਾ ਅੰਕੜਾ 87 ਹਜ਼ਾਰ 360 ਹੈ, ਜਿਸ ਵਿਚੋਂ 2,742 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਵਿਚ ਹੁਣ ਤੱਕ 58 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਕਾਰਨ ਤੀਜਾ ਪ੍ਰਭਾਵਿਤ ਸੂਬਾ ਤਾਮਿਲਨਾਡੂ ਹੈ, ਜਿੱਥੇ ਮਰੀਜ਼ਾਂ ਦੀ ਕੁੱਲ ਗਿਣਤੀ 90 ਹਜ਼ਾਰ ਨੂੰ ਪਾਰ ਕਰ ਗਈ ਹੈ। ਇੱਥੇ ਹੁਣ ਤੱਕ 1,201 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 50 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...