Advertisment

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 62 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 886 ਮੌਤਾਂ

author-image
Shanker Badra
Updated On
New Update
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 62 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 886 ਮੌਤਾਂ
Advertisment
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 62 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 886 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 20 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 41 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 13 ਲੱਖ 78 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। publive-image ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 62 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 886ਮੌਤਾਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 62,538 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 886 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 20,27,075 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 41,585 ਤੱਕ ਪਹੁੰਚ ਗਿਆ ਹੈ। publive-image ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 13,78,106 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 6,07,384 ਹੋ ਗਈ ਹੈ। publive-image ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 62 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 886ਮੌਤਾਂ ਮਹਾਰਾਸ਼ਟਰ 'ਚ ਕੁੱਲ 4 ਲੱਖ 79 ਹਜ਼ਾਰ 779 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ ਇਕ ਲੱਖ 46 ਹਜ਼ਾਰ 612 ਐਕਟਿਵ ਕੇਸ ਹਨ। ਤਿੰਨ ਲੱਖ 16 ਹਜ਼ਾਰ 375 ਮਰੀਜ਼ ਠੀਕ ਹੋ ਗਏ ਹਨ ਤੇ 16,792 ਲੋਕਾਂ ਦੀ ਮੌਤ ਹੋ ਗਈ ਹੈ। ਤਾਮਿਲਨਾਡੂ 'ਚ ਦੋ ਲੱਖ 79 ਹਜ਼ਾਰ 144 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋ 53 ਹਜ਼ਾਰ 486 ਐਕਟਿਵ ਕੇਸ ਹਨ। ਦੋ ਲੱਖ 21 ਹਜ਼ਾਰ 087 ਮਰੀਜ਼ ਠੀਕ ਹੋ ਗਏ ਹਨ। 4571 ਮਰੀਜ਼ਾਂ ਦੀ ਮੌਤ ਹੋ ਗਈ ਹੈ। -PTCNews-
coronavirus india-coronavirus
Advertisment

Stay updated with the latest news headlines.

Follow us:
Advertisment