Sat, Apr 20, 2024
Whatsapp

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942 ਮੌਤਾਂ

Written by  Shanker Badra -- August 13th 2020 12:04 PM
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 24 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ47 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 16 ਲੱਖ 95 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_424009" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 66,999 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 942 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 23,96,638 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 47,033 ਤੱਕ ਪਹੁੰਚ ਗਿਆ ਹੈ। [caption id="attachment_424008" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 16,95,982 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ6,53,622 ਹੋ ਗਈ ਹੈ। -PTCNews


  • Tags

Top News view more...

Latest News view more...