Advertisment

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ

author-image
Shanker Badra
Updated On
New Update
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ
Advertisment
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 33.87 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 61 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 25.83 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। publive-image ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 77,266 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1057 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 33,87,501 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 61,529 ਤੱਕ ਪਹੁੰਚ ਗਿਆ ਹੈ। publive-image ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 25,83,948 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 7,42,023 ਹੋ ਗਈ ਹੈ। -PTCNews-
coronavirus-india covid-19-india
Advertisment

Stay updated with the latest news headlines.

Follow us:
Advertisment