Thu, Apr 25, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ

Written by  Shanker Badra -- September 15th 2020 11:56 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। [caption id="attachment_430919" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ[/caption] ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 49 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 80 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 38 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_430918" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 83,809 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,054 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 49,30,237 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 80,776 ਤੱਕ ਪਹੁੰਚ ਗਿਆ ਹੈ। ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 38,59,400 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 9,90,061 ਹੋ ਗਈ ਹੈ। -PTCNews


Top News view more...

Latest News view more...