Thu, Apr 25, 2024
Whatsapp

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.59 ਲੱਖ ਨਵੇਂ ਕੇਸ , 4200 ਤੋਂ ਵੱਧ ਮੌਤਾਂ   

Written by  Shanker Badra -- May 21st 2021 12:24 PM
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.59 ਲੱਖ ਨਵੇਂ ਕੇਸ , 4200 ਤੋਂ ਵੱਧ ਮੌਤਾਂ   

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.59 ਲੱਖ ਨਵੇਂ ਕੇਸ , 4200 ਤੋਂ ਵੱਧ ਮੌਤਾਂ   

ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਦੀ ਰਫ਼ਤਾਰ ਹੁਣ ਪਹਿਲਾਂ ਨਾਲੋਂ ਘੱਟ ਦਿਖਾਈ ਦੇ ਰਹੀ ਹੈ। ਕੋਰੋਨਾ ਦੇ ਨਵੇਂ ਕੇਸਾਂ ਵਿੱਚ ਲਗਾਤਾਰ ਦੂਜੇ ਦਿਨ ਵੀ ਗਿਰਾਵਟ ਆਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2,59,591 ਨਵੇਂ ਕੇਸ ਸਾਹਮਣੇ ਆਏ ਹਨ ਪਰ ਮੌਤਾਂ ਦਾ ਅੰਕੜਾ ਵੀਰਵਾਰ ਵੀ ਤੁਲਨਾ ਵਿਚ ਜ਼ਿਆਦਾ ਹੈ। [caption id="attachment_499101" align="aligncenter" width="300"]Coronavirus : India reports 2.59 lakh new Covid-19 cases, 4,209 deaths in last 24 hours ਭਾਰਤ 'ਚਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.59 ਲੱਖ ਨਵੇਂ ਕੇਸ,4200 ਤੋਂ ਵੱਧ ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : ਮੋਗਾ 'ਚ ਇੰਡੀਅਨ ਏਅਰਫੋਰਸ ਦਾ ਮਿੱਗ-21 ਜਹਾਜ਼ ਹੋਇਆ ਕ੍ਰੈਸ਼ ,ਪਾਇਲਟ ਦੀ ਮੌਤ 24 ਘੰਟਿਆਂ ਦੌਰਾਨਕੋਰੋਨਾ ਨਾਲ 4,209 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਰਿਕਵਰੀ ਦੀ ਦਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 3,57,295 ਕੋਰੋਨਾ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ 2.81 ਲੱਖ , ਮੰਗਲਵਾਰ ਨੂੰ 2.63 ਲੱਖ , ਬੁੱਧਵਾਰ ਨੂੰ2.67 ਲੱਖ , ਵੀਰਵਾਰ ਨੂੰ2.76 ਨਵੇਂ ਕੇਸ ਦਰਜ ਕੀਤੇ ਗਏ ਸਨ। [caption id="attachment_499100" align="aligncenter" width="300"]Coronavirus : India reports 2.59 lakh new Covid-19 cases, 4,209 deaths in last 24 hours ਭਾਰਤ 'ਚਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.59 ਲੱਖ ਨਵੇਂ ਕੇਸ,4200 ਤੋਂ ਵੱਧ ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,60,31,991 ਹੋ ਗਈ ਹੈ, ਜਿਸ 'ਚੋਂ 2,91,331 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 30,27,925 ਹੈ। ਹੁਣ ਤੱਕ 2,27,12,735 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ  19,18,79,503 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। [caption id="attachment_499096" align="aligncenter" width="300"]Coronavirus : India reports 2.59 lakh new Covid-19 cases, 4,209 deaths in last 24 hours ਭਾਰਤ 'ਚਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.59 ਲੱਖ ਨਵੇਂ ਕੇਸ,4200 ਤੋਂ ਵੱਧ ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ? ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦਰ 1.11 ਫ਼ੀਸਦ ਹੈ ਜਦਕਿ ਤੰਦਰੁਸਤ ਹੋਣ ਦੀ 86 ਫ਼ੀਸਦ ਹੈ। ਐਕਟਿਵ ਕੇਸ ਘੱਟ ਕੇ 13 ਫ਼ੀਸਦ ਹੋ ਗਏ। ਕੋਰੋਨਾ ਐਕਟਿਵ ਕੇਸ ਮਾਮਲੇ ਵਿੱਚ ਦੁਨੀਆ ਵਿੱਚ ਭਾਰਤ ਦਾ ਦੂਜਾ ਸਥਾਨ ਹੈ। ਕੁੱਲ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ ਦੇ ਮਾਮਲੇ ਵਿੱਚ ਦੁਨੀਆਂ 'ਚੋਂ ਭਾਰਤ ਦਾ ਦੂਜਾ ਸਥਾਨ ਹੈ। ਹਾਲਾਂਕਿ, ਵਿਸ਼ਵ ਵਿੱਚ ਅਮਰੀਕਾ ਤੇ ਬ੍ਰਾਜ਼ੀਲ ਮਗਰੋਂ ਕੋਵਿਡ-19 ਕਾਰਨ ਸਭ ਤੋਂ ਵੱਧ ਮੌਤਾਂ ਭਾਰਤ ਵਿੱਚ ਦਰਜ ਕੀਤੀਆਂ ਗਈਆਂ ਹਨ। -PTCNews


Top News view more...

Latest News view more...