Wed, Apr 24, 2024
Whatsapp

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ 

Written by  Shanker Badra -- May 22nd 2021 11:50 AM
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ 

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ 

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਥੋੜ੍ਹੀ ਬਹੁਤ ਰਾਹਤ ਮਿਲੀ ਹੈ। ਭਾਰਤ ਵਿਚ ਕੋਰੋਨਾ ਦੀ ਰਫ਼ਤਾਰ ਹੁਣ ਪਹਿਲਾਂ ਨਾਲੋਂ ਘੱਟ ਦਿਖਾਈ ਦੇ ਰਹੀ ਹੈ। ਭਾਰਤ 'ਚ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕੋਰੋਨਾ ਕੇਸਾਂ ਦੇ ਮਾਮਲੇ 3 ਲੱਖ ਤੋਂ ਘੱਟ ਆ ਰਹੇ ਹੈ ਪਰ ਰੋਜ਼ਾਨਾ ਮੌਤਾਂ ਦਾ ਅੰਕੜਾ ਚਾਰ ਹਜ਼ਾਰ ਤੋਂ ਪਾਰ ਬਣਿਆ ਹੋਇਆ ਹੈ। [caption id="attachment_499314" align="aligncenter" width="300"]Coronavirus : India reports 2,57,299 new COVID-19 cases, 4,194 deaths in last 24 hours ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ[/caption] ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2,57,299 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ 4,194 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਰਿਕਵਰੀ ਦੀ ਦਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 3,57,630 ਕੋਰੋਨਾ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਜਲੰਧਰ 'ਚ  ਹੁਣ ਨਾਈਟ ਕਰਿਫਊ  ,ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ [caption id="attachment_499319" align="aligncenter" width="300"]Coronavirus : India reports 2,57,299 new COVID-19 cases, 4,194 deaths in last 24 hours ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,62,89,290 ਹੋ ਗਈ ਹੈ, ਜਿਸ 'ਚੋਂ 2,95,525 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 29,23,400 ਹੈ। ਹੁਣ ਤੱਕ 2,30,70,365 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 19,33,72,819 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। [caption id="attachment_499316" align="aligncenter" width="300"]Coronavirus : India reports 2,57,299 new COVID-19 cases, 4,194 deaths in last 24 hours ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ[/caption] ਦੇਸ਼ 'ਚ ਕੋਰੋਨਾ ਨਾਲ ਮੌਤ ਦਰ 1.12 ਫੀਸਦ ਹੈ ਜਦਕਿ ਰਿਕਵਰੀ ਰੇਟ 87 ਫੀਸਦ ਤੋਂ ਜ਼ਿਆਦਾ ਹੈ। ਐਕਟਿਵ ਕੇਸ ਘਟ ਕੇ 12 ਫੀਸਦ ਤੋਂ ਘੱਟ ਹੋ ਗਏ। ਕੋਰੋਨਾ ਐਕਟਿਵ ਮਾਮਲੇ 'ਚ ਦੁਨੀਆਂ 'ਚ ਭਾਰਤ ਦਾ ਦੂਜਾ ਸਥਾਨ ਹੈ। ਕੁੱਲ ਇਨਫੈਕਟਡ ਮਰੀਜ਼ਾਂ ਦੀ ਸੰਖਿਆਂ ਦੇ ਮਾਮਲੇ 'ਚ ਵੀ ਭਾਰਤ ਦਾ ਦੂਜਾ ਸਥਾਨ ਹੈ।ਜਦਕਿ ਦੁਨੀਆਂ 'ਚ ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਸਭ ਤੋਂ ਜ਼ਿਆਦਾ ਮੌਤਾਂ ਭਾਰਤ 'ਚ ਹੋਈਆਂ ਹਨ। [caption id="attachment_499315" align="aligncenter" width="300"]Coronavirus : India reports 2,57,299 new COVID-19 cases, 4,194 deaths in last 24 hours ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.57 ਲੱਖ ਨਵੇਂ ਕੇਸ, 4194 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ? ਦਿੱਲੀ 'ਚ ਸ਼ੁੱਕਰਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ 3009 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇਕ ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ ਹੈ। ਜਦਕਿ ਇਕ ਦਿਨ 'ਚ 252 ਮੌਤਾਂ ਹੋਈਆਂ ਹਨ।ਰੋਜ਼ਾਨਾ ਟੈਸਟ ਪੌਜ਼ਿਟੀਵਿਟੀ ਦਰ 'ਚ ਵੀ ਕਮੀ ਦੇਖੀ ਗਈ ਹੈ। ਜੋ ਸ਼ੁੱਕਰਵਾਰ 5 ਫੀਸਦ ਤੋਂ ਹੇਠਾਂ ਚਲੇ ਗਈ। 4 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਹੈ ਕਿ ਰਾਸ਼ਟਰੀ ਰਾਜਧਾਨੀ ਦੀ ਕੋਵਿਡ ਪੌਜ਼ਿਟੀਵਿਟੀ ਦਰ 5 ਫੀਸਦ ਤੋਂ ਹੇਠਾਂ ਆ ਗਈ। -PTCNews


Top News view more...

Latest News view more...