Mon, Apr 29, 2024
Whatsapp

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ

Written by  Shanker Badra -- August 01st 2020 11:27 AM
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਗਿਣਤੀ 17 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਸੰਖਿਆ 36 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 10 ਲੱਖ 94 ਹਜ਼ਾਰ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_421809" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸੱਭ ਤੋਂ ਵੱਧ ਰਿਕਾਰਡ ਤੋੜ 57,117 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 764 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 16,95,988 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 36,511 ਤੱਕ ਪਹੁੰਚ ਗਿਆ ਹੈ। [caption id="attachment_421808" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 10,94,374 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,65,103 ਹੋ ਗਈ ਹੈ। -PTCNews


Top News view more...

Latest News view more...