Advertisment

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ

author-image
Shanker Badra
Updated On
New Update
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ
Advertisment
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਗਿਣਤੀ 17 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਸੰਖਿਆ 36 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 10 ਲੱਖ 94 ਹਜ਼ਾਰ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। publive-image ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764ਮੌਤਾਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸੱਭ ਤੋਂ ਵੱਧ ਰਿਕਾਰਡ ਤੋੜ 57,117 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 764 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 16,95,988 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 36,511 ਤੱਕ ਪਹੁੰਚ ਗਿਆ ਹੈ। publive-image ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 764ਮੌਤਾਂ ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 10,94,374 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,65,103 ਹੋ ਗਈ ਹੈ। -PTCNews-
coronavirus india-coronavirus
Advertisment

Stay updated with the latest news headlines.

Follow us:
Advertisment