Tue, Apr 23, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 86 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1089 ਮੌਤਾਂ

Written by  Shanker Badra -- September 05th 2020 11:40 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 86 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1089 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 86 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1089 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 86 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1089 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 40 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 69 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 31 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_428622" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 86 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1089 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 86,432 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1089 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 40,23,179 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 69,561 ਤੱਕ ਪਹੁੰਚ ਗਿਆ ਹੈ। ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 31,07,223 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 8,46,395 ਹੋ ਗਈ ਹੈ। -PTCNews


Top News view more...

Latest News view more...