ਮੁੱਖ ਖਬਰਾਂ

Coronavirus India : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਆਏ 3.46 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ

By Shanker Badra -- April 24, 2021 11:35 am -- Updated:April 24, 2021 11:35 am

ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 3,46,786 ਨਵੇਂ ਮਾਮਲੇ ਸਾਹਮਣੇ ਆਏ ਹਨ ,ਜੋ ਇਕ ਦਿਨ 'ਚ ਸਭ ਤੋਂ ਜ਼ਿਆਦਾ ਹਨ। ਇਸ ਦੌਰਾਨ 2,624 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Coronavirus : India reports highest-ever surge of 3.46 lakh Covid-19 cases, 2,624 deaths Coronavirus India : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਆਏ 3.46 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ

ਕੇਂਦਰੀ ਸਿਹਤ ਮੰਤਰਾਲੇ ਨੇ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 1,66,10,481 ਹੋ ਗਈ ਹੈ, ਜਿਸ 'ਚੋਂ 1,89,544 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 25,52,940 ਹੈ। ਹੁਣ ਤੱਕ 1,38,67,997 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 13,83,79,832 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

Coronavirus India : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਆਏ 3.46 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ

ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਹਾਹਾਕਾਰ ਮਚਾ ਰੱਖੀ ਹੈ। ਕਈ ਹਸਪਤਾਲਾਂ 'ਚ ਬੈੱਡ ਖਾਲੀ ਨਹੀਂ ਮਿਲ ਰਹੇ ਹਨ ਤੇ ਮਰੀਜ਼ਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ। ਇਸ ਦੇ ਇਲਾਵਾ ਕਈ ਹਸਪਤਾਲਾਂ 'ਚ ਆਕਸੀਜਨ ਦੀ ਵੀ ਕਮੀ ਨਜ਼ਰ ਆ ਰਹੀ ਹੈ। ਜਿਸ ਕਰਕੇ ਕਈ ਸੂਬਿਆਂ ਨੇ ਨਾਈਟ ਕਰਫਿਊ, ਤਾਲਾਬੰਦੀ ਲਗਾ ਰੱਖੀ ਹੈ ਪਰ ਫਿਰ ਵੀ ਕੋਰੋਨਾ ਕਾਬੂ 'ਚ ਨਹੀਂ ਆ ਰਿਹਾ।

 Coronavirus : India reports highest-ever surge of 3.46 lakh Covid-19 cases, 2,624 deaths Coronavirus India : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਆਏ 3.46 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ

ਭਾਰਤ 'ਚ ਇਨਫੈਕਸ਼ਨ ਤੋਂ ਠੀਕ ਹੋਣ ਦੀ ਦਰ ਯਾਨੀ ਰਿਕਵਰੀ ਰੇਟ 83.92% ਹੈ। ਜਦਕਿ ਮੌਤ ਦਰ 1.15 ਫੀਸਦ ਹੈ। ਭਾਰਤ ਦੇ ਕੁੱਲ ਐਕਟਿਵ ਕੇਸਾਂ 'ਚ ਕਰੀਬ 59 ਫੀਸਦ ਕੇਸ ਪੰਜ ਸੂਬਿਆਂ 'ਚ ਹਨ। ਇਹ ਪੰਜ ਸੂਬੇ ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਤੇ ਕੇਰਲ ਹਨ। ਮਹਾਰਾਸ਼ਟਰ, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ 'ਚ ਕੋਰੋਨਾ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਹਸਪਤਾਲਾਂ 'ਚ ਬੈੱਡ, ਆਕਸੀਜਨ ਜਿਹੀਆਂ ਜ਼ਰੂਰੀ ਚੀਜ਼ਾਂ ਦੀ ਕਿੱਲਤ ਜਾਰੀ ਹੈ।
-PTCNews

  • Share