Sat, Apr 20, 2024
Whatsapp

Coronavirus India : ਇਕ ਦਿਨ 'ਚ ਕੋਰੋਨਾ ਦੇ 2.73 ਲੱਖ ਤੋਂ ਵੱਧ ਕੇਸ ਆਏ ਸਾਹਮਣੇ  

Written by  Shanker Badra -- April 19th 2021 01:42 PM
Coronavirus India : ਇਕ ਦਿਨ 'ਚ ਕੋਰੋਨਾ ਦੇ 2.73 ਲੱਖ ਤੋਂ ਵੱਧ ਕੇਸ ਆਏ ਸਾਹਮਣੇ  

Coronavirus India : ਇਕ ਦਿਨ 'ਚ ਕੋਰੋਨਾ ਦੇ 2.73 ਲੱਖ ਤੋਂ ਵੱਧ ਕੇਸ ਆਏ ਸਾਹਮਣੇ  

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ 'ਚ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ। [caption id="attachment_490466" align="aligncenter" width="300"]Coronavirus : India reports record 2.73 lakh cases, highest ever deaths in a day Coronavirus India : ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 2.73 ਲੱਖ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ[/caption] ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ   ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,73,810 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ , ਜੋ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਹੈ। ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ। ਇਸ ਸਮੇਂ ਦੌਰਾਨ ਪਿਛਲੇ 24 ਘੰਟਿਆਂ ਵਿਚ 1619 ਲੋਕਾਂ ਨੇ ਕੋਰੋਨਾ ਨਾਲ ਆਪਣੀਆਂ ਜਾਨਾਂ ਗੁਆਈਆਂ ਹਨ। [caption id="attachment_490465" align="aligncenter" width="300"]Coronavirus : India reports record 2.73 lakh cases, highest ever deaths in a day Coronavirus India : ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 2.73 ਲੱਖ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ[/caption] ਇਸ ਦੌਰਾਨ 1,44,178 ਵਿਅਕਤੀ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ। ਜਦੋਂ ਕਿ ਹੁਣ ਤੱਕ 12,38,52,566 ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁਕਿਆ ਹੈ। ਦੇਸ਼ 'ਚ ਰਿਕਵਰੀ ਦਰ ਘੱਟ ਕੇ 86 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 12.81 ਫੀਸਦੀ ਹੋ ਗਈ ਹੈ ਪਰ ਮੌਤ ਦਰ ਘੱਟ 1.19 ਫੀਸਦੀ ਰਹਿ ਗਈ ਹੈ। [caption id="attachment_490467" align="aligncenter" width="300"]Coronavirus : India reports record 2.73 lakh cases, highest ever deaths in a day Coronavirus India : ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 2.73 ਲੱਖ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ[/caption] ਪੜ੍ਹੋ ਹੋਰ ਖ਼ਬਰਾਂ : ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ , ਦਿੱਲੀ 'ਚ ਅੱਜ ਰਾਤ ਤੋਂ ਮੁੜ ਲੱਗੇਗਾ ਇਸ ਦੌਰਾਨ ਮਹਾਂਮਾਰੀ ਦੇ ਕਾਰਨ ਭਾਰਤ ਵਿਚ ਹੁਣ ਕੁੱਲ ਕੋਵਿਡ -19 ਪੀੜਤਾਂ ਦੀ ਗਿਣਤੀ 1,50,61,919 ਹੋ ਗਈ ਹੈ। ਦੇਸ਼ ਭਰ ਵਿੱਚ ਕੋਵਿਡ -19 ਦੇ ਸਰਗਰਮ ਮਾਮਲਿਆਂ ਦੀ ਗਿਣਤੀ  19,29,329 ਤੱਕ ਪਹੁੰਚ ਗਈ ਹੈ। ਹੁਣ ਤੱਕ  1,29,53,821 ਮਰੀਜ਼ ਠੀਕ ਹੋ ਗਏ ਹਨ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,78,769 ਹੋ ਗਈ ਹੈ। -PTCNews


Top News view more...

Latest News view more...