ਮੁੱਖ ਖਬਰਾਂ

24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 1.32 ਲੱਖ ਨਵੇਂ ਮਾਮਲੇ ਆਏ ਸਾਹਮਣੇ

By Baljit Singh -- June 02, 2021 11:06 am -- Updated:Feb 15, 2021

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾਵਾਇਰਸ ਦੇ ਰੋਜ਼ਾਨਾ ਦੇ ਮਾਮਲਿਆਂ ਵਿਚ ਗਿਰਾਵਟ ਆ ਰਹੀ ਹੈ। ਦੇਸ਼ ਵਿਚ ਗੁਜ਼ਰੇ 24 ਘੰਟਿਆਂ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ 1.32 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕਰੀਬ 3200 ਲੋਕਾਂ ਦੀ ਮੌਤ ਹੋਈ ਹੈ।

ਪੜੋ ਹੋਰ ਖਬਰਾ: ਦਿੱਲੀ ‘ਚ ਲੌਕਡਾਊਨ ਕਾਰਨ ਗਰੀਬਾਂ ਦੀ ਮਾੜੀ ਹਾਲਤ , ਰੋਟੀ ਲਈ ਕਿਡਨੀ ਵੇਚਣ ਨੂੰ ਤਿਆਰ

ਕੇਂਦਰੀ ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1 ਲੱਖ 32 ਹਜ਼ਾਰ 788 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਵਿਚ 3,207 ਲੋਕਾਂ ਦੀ ਇਨਫੈਕਸ਼ਨ ਕਾਰਨ ਮੌਤ ਵੀ ਹੋਈ। ਹਾਲਾਂਕਿ ਰਾਹਤ ਦੀ ਗੱਲ ਇਹ ਵੀ ਰਹੀ ਕਿ ਇਸ ਦੌਰਾਨ ਦੇਸ਼ ਭਰ ਵਿਚ ਕੋਰੋਨਾ ਤੋਂ 2.31 ਲੱਖ ਤੋਂ ਜ਼ਿਆਦਾ ਲੋਕ ਠੀਕ ਹੋਏ ਹਨ।

ਪੜੋ ਹੋਰ ਖਬਰਾ: ਯੂਪੀ ਦੇ ਗੋਂਡਾ ‘ਚ ਸਿਲੰਡਰ ਬਲਾਸਟ ਹੋਣ ਕਾਰਨ 2 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ ,8 ਲੋਕਾਂ ਦੀ ਮੌਤ

ਕੇਂਦਰੀ ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਰੋਨਾ ਇਨਫੈਕਸ਼ਨ ਤੋਂ 2,31,456 ਲੋਕ ਉਬਰੇ ਹਨ। ਇਸ ਨੂੰ ਮਿਲਾ ਕੇ ਦੇਸ਼ ਭਰ ਵਿਚ ਹੁਣ ਤੱਕ 2,61,79,085 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਨਾਲ ਰਿਕਵਰੀ ਦਰ ਵਧ ਕੇ 92.48 ਫੀਸਦੀ ਹੋ ਗਈ ਹੈ। ਕੋਰੋਨਾ ਰਿਕਵਰੀ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲੇ ਵੀ ਲਗਾਤਾਰ ਘੱਟ ਹੋ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,01,875 ਐਕਟਿਵ ਕੇਸ ਘੱਟ ਹੋਏ ਹਨ। ਦੇਸ਼ ਵਿਚ ਫਿਲਹਾਲ 17,93,645 ਕੋਰੋਨਾ ਸਰਗਰਮ ਮਾਮਲੇ ਹਨ। ਐਕਟਿਵ ਦਰ ਘੱਟ ਕੇ 6.34 ਫੀਸਦੀ ਹੋ ਗਈ ਹੈ।

-PTC News

  • Share