Fri, Apr 26, 2024
Whatsapp

Coronavirus : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ 

Written by  Shanker Badra -- April 09th 2021 01:08 PM
Coronavirus : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ 

Coronavirus : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ 

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਦੀ ਇਕ ਬਹੁਤ ਹੀ ਖਤਰਨਾਕ ਲਹਿਰ ਹੈ। ਕੋਰੋਨਾ ਵਾਇਰਸ ਦੀ ਲਾਗ ਭਾਰਤ ਵਿੱਚ ਤਬਾਹੀ ਮਚਾ ਰਹੀ ਹੈ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ।ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਰਿਕਾਰਡ ਇੱਕ ਵਾਰ ਫਿਰ ਤੋੜਿਆ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1,31,968 ਕੋਰੋਨਾ ਮਾਮਲੇ ਸਾਹਮਣੇ ਆਏ ਹਨ। [caption id="attachment_487892" align="aligncenter" width="300"]Coronavirus India Updates : 1,31,968 cases , 780 deaths in the last 24 hours Coronavirus : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ[/caption] ਪੜ੍ਹੋ ਹੋਰ ਖ਼ਬਰਾਂ : ਚੀਨ ਦੀ Wuhan ਲੈਬ 'ਚ ਕੋਰੋਨਾ ਨਾਲੋਂ ਵੀ ਵੱਧ ਖ਼ਤਰਨਾਕ ਵਾਇਰਸ ਮੌਜੂਦ , ਇੰਝ ਹੋਇਆ ਖ਼ੁਲਾਸਾ  ਭਾਰਤ 'ਚ ਇਕ ਦਿਨ 'ਚ ਕੋਵਿਡ -19 ਦੇ 1 ਲੱਖ 31 ਹਜ਼ਾਰ 968 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ 'ਚ ਲਾਗ ਦੇ ਕੋਰੋਨਾ ਪੀੜਤਾਂ ਦੀ ਗਿਣਤੀ 1,30,60,542 ਹੋ ਗਈ ਹੈ। ਉਥੇ ਇਲਾਜ ਅਧੀਨ ਮਾਮਲੇ ਵੀ 9 ਲੱਖ 79 ਹਜ਼ਾਰ ਦੇ ਪਾਰ ਚਲੇ ਗਏ ਹਨ। [caption id="attachment_487890" align="aligncenter" width="300"]Coronavirus India Updates : 1,31,968 cases , 780 deaths in the last 24 hours Coronavirus : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਵਾਇਰਸ ਨਾਲ 780 ਹੋਰ ਮਰੀਜ਼ਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,67,642 ਹੋ ਗਈ। ਦੇਸ਼ 'ਚ ਲਗਾਤਾਰ 30 ਦਿਨਾਂ ਤੋਂ ਨਵੇਂ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਦੇਸ਼ 'ਚ ਹਾਲੇ ਤਕ ਕੁਲ 1,19,13,292 ਲੋਕ ਲਾਗ ਮੁਕਤ ਹੋ ਚੁੱਕੇ ਹਨ। ਪੜ੍ਹੋ ਹੋਰ ਖ਼ਬਰਾਂ : ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ  [caption id="attachment_487888" align="aligncenter" width="300"]Coronavirus India Updates : 1,31,968 cases , 780 deaths in the last 24 hours Coronavirus : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 31 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ[/caption] ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ 9,43,34,262 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ। ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ। ਅਮਰੀਕਾ ਵਿਚ ਵੀ ਪਿਛਲੇ ਸਾਲ ਅਗਸਤ ਅਤੇ ਸਤੰਬਰ ਵਿਚ ਕੇਸ ਬਹੁਤ ਤੇਜ਼ੀ ਨਾਲ ਘਟਣੇ ਸ਼ੁਰੂ ਹੋਏ ਸਨ, ਫਿਰ ਅਚਾਨਕ ਅਕਤੂਬਰ ਤੋਂ ਇਹ ਵਧਣੇ ਸ਼ੁਰੂ ਹੋ ਗਏ ਅਤੇ ਦਸੰਬਰ ਵਿਚ ਇਕ ਮਹੀਨੇ ਵਿਚ ਰਿਕਾਰਡ 63.45 ਲੱਖ ਮਰੀਜ਼ ਮਿਲੇ। -PTCNews


Top News view more...

Latest News view more...