Sun, Apr 28, 2024
Whatsapp

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ 

Written by  Shanker Badra -- April 29th 2021 11:36 AM
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ 

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ 

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਦੇਸ਼ 'ਚ ਕੋਰੋਨਾ ਦੀ ਰਫ਼ਤਾਰ ਕਾਬੂ ਹੋਣ ਦਾ ਨਾਂ ਨਹੀਂ ਲੈ ਰਹੀ। ਹਰ ਰੋਜ਼ ਲਾਗ ਦੇ ਲੱਖਾਂ ਮਾਮਲਿਆਂ ਤੇ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ 'ਤੇ ਵਧ ਰਹੀ ਹੈ। ਇਕ ਵਾਰ ਫਿਰ ਤੋਂ ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਪੁਰਾਣੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ [caption id="attachment_493444" align="aligncenter" width="300"]Coronavirus India Updates: 3.79 lakh new Covid-19 cases, 3,645 deaths ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿਚ 3,79,257 ਨਵੇਂ ਮਾਮਲੇ ਦਰਜ ਕੀਤੇ। ਉਥੇ ਹੀ 3645 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਸਮੇਂ ਦੌਰਾਨ 269507 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਹਸਪਤਾਲ ਤੋਂ ਸਿਹਤਯਾਬ ਹੋ ਕੇ ਵਾਪਸ ਆਪਣੇ ਘਰ ਪਰਤੇ ਹਨ। [caption id="attachment_493446" align="aligncenter" width="300"]Coronavirus India Updates: 3.79 lakh new Covid-19 cases, 3,645 deaths ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ[/caption] ਇਸ ਤੋਂ ਬਾਅਦ ਹੁਣ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਕਰੋੜ 83 ਲੱਖ 76 ਹਜ਼ਾਰ 524 ਹੋ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 2 ਲੱਖ 4 ਹਜ਼ਾਰ 832 ਹੋ ਗਈ ਹੈ। ਫਿਲਹਾਲ ਦੇਸ਼ ਵਿਚ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 1 ਕਰੋੜ 50 ਲੱਖ 86 ਹਜ਼ਾਰ 878 ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 30 ਲੱਖ 84 ਹਜ਼ਾਰ 814 ਹੈ। [caption id="attachment_493441" align="aligncenter" width="300"]Coronavirus India Updates: 3.79 lakh new Covid-19 cases, 3,645 deaths ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.79 ਲੱਖ ਤੋਂ ਵੱਧ ਮਿਲੇ ਕੋਰੋਨਾ ਦੇ ਨਵੇਂ ਮਰੀਜ਼ , 3646 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : ਸਾਈਕਲ 'ਤੇ ਪਤਨੀ ਦੀ ਲਾਸ਼ ਲੈ ਕੇ ਘੁੰਮਦਾ ਰਿਹਾ ਪਤੀ, ਪਿੰਡ ਵਾਲਿਆਂ ਨੇ ਨਹੀਂ ਕਰਨ ਦਿੱਤਾ ਅੰਤਿਮ ਸਸਕਾਰ ਦੱਸ ਦੇਈਏ ਕਿ ਦੇਸ਼ ਵਿਚ 16 ਜਨਵਰੀ ਤੋਂ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਹੋਈ ਸੀ, ਜਿਸ ਤਹਿਤ ਹੁਣ ਤੱਕ ਕੁਲ 15,00,20,648 ਲੋਕਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਆਈਸੀਐਮਆਰ ਮੁਤਾਬਕ ਭਾਰਤ ਵਿਚ ਬੁੱਧਵਾਰ ਤਕ ਕੋਰੋਨਾ ਵਾਇਰਸ ਲਈ ਕੁਲ 284471979 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 1768190 ਸੈਂਪਲ ਕੱਲ੍ਹ ਟੈਸਟ ਕੀਤੇ ਗਏ। -PTCNews


Top News view more...

Latest News view more...