ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 3.82 ਲੱਖ ਤੋਂ ਵੱਧ ਮਾਮਲੇ, 3780 ਮੌਤਾਂ  

By Shanker Badra - May 05, 2021 12:05 pm

ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਮੁਤਾਬਕ ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,82,315 ਨਵੇਂ ਮਾਮਲੇ ਸਾਹਮਣੇ ਆਏ ਹਨ।

ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ

Coronavirus India Updates: 3.82 lakh new cases; 3,780 deaths in highest daily toll ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 3.82 ਲੱਖ ਤੋਂ ਵੱਧ ਮਾਮਲੇ, 3780 ਮੌਤਾਂ

ਉਥੇ ਹੀ ਬੀਤੇ 24 ਘੰਟਿਆਂ 'ਚ 3,780 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ 'ਚ ਹੁਣ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 2,06,65,148 ਤੱਕ ਪਹੁੰਚ ਗਈ ਹੈ। ਮ੍ਰਿਤਕਾਂ ਦਾ ਅੰਕੜਾ 2,26,188 ਤਕ ਪਹੁੰਚ ਗਿਆ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 3.82 ਲੱਖ ਤੋਂ ਵੱਧ ਮਾਮਲੇ, 3780 ਮੌਤਾਂ

ਸਿਹਤ ਮੰਤਰਾਲਾ ਮੁਤਾਬਕ ਰਾਹਤ ਦੀ ਗੱਲ ਹੈ ਕਿ 1,69,51,731 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਉਥੇ ਹੀ ਦੇਸ਼ 'ਚ ਸਰਗਰਮ ਮਾਮਲੇ 34,87,229 ਹਨ।

Coronavirus India Updates: 3.82 lakh new cases; 3,780 deaths in highest daily toll ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 3.82 ਲੱਖ ਤੋਂ ਵੱਧ ਮਾਮਲੇ, 3780 ਮੌਤਾਂ

ਭਾਰਤ ਵਿਚ ਮੰਗਲਵਾਰ ਤੱਕ ਕੋਰੋਨਾ ਵਾਇਰਸ ਦੇ ਲਈ ਕੁੱਲ 29,48,52,078 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 15,41,299 ਸੈਂਪਲ ਸਿਰਫ ਕੱਲ ਟੈਸਟ ਕੀਤੇ ਗਏ। ਇਹ ਜਾਣਕਾਰੀ ਭਾਰਤੀ ਮੈਡੀਕਲ ਰਿਸਰਚ ਸੈਂਟਰ ਨੇ ਦਿੱਤੀ ਹੈ।

Coronavirus India Updates: 3.82 lakh new cases; 3,780 deaths in highest daily toll ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 3.82 ਲੱਖ ਤੋਂ ਵੱਧ ਮਾਮਲੇ, 3780 ਮੌਤਾਂ

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ

ਉਥੇ ਹੀ ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਹੁਣ ਤੱਕ ਦੇਸ਼ ਵਿਚ ਕੁੱਲ ਵੈਕਸੀਨੇਸ਼ਨ ਦਾ ਅੰਕੜਾ 16,04,94,188 ਹੋ ਗਿਆ ਹੈ। ਇਸੇ ਸਾਲ 16 ਜਨਵਰੀ ਨੂੰ ਕੋਵਿਡ ਵੈਕਸੀਨੇਸ਼ਨ ਦੇ ਨਾਲ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
-PTCNews

adv-img
adv-img