Fri, Apr 26, 2024
Whatsapp

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ

Written by  Shanker Badra -- October 16th 2021 11:55 AM -- Updated: October 16th 2021 11:56 AM
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ

ਨਵੀਂ ਦਿੱਲੀ : ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਵਿਡ -19 ਕਾਰਨ 166 ਲੋਕਾਂ ਦੀ ਜਾਨ ਚਲੀ ਗਈ ਹੈ। ਜਦੋਂਕਿ 17 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ ਕੁੱਲ 15,981 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 17,861 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਕਾਰਨ 166 ਲੋਕਾਂ ਦੀ ਮੌਤ ਹੋ ਚੁੱਕੀ ਹੈ। [caption id="attachment_542152" align="aligncenter" width="300"] ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ[/caption] ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕੁੱਲ 3,40,53,573 ਕੋਰੋਨਾ ਕੇਸ ਹੋਏ ਹਨ। ਇਨ੍ਹਾਂ ਵਿੱਚੋਂ ਸਰਗਰਮ ਮਾਮਲੇ 2,01,632 ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 3,33,99,961 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਜਦੋਂ ਕਿ 4,51,980 ਲੋਕਾਂ ਦੀ ਜਾਨ ਚਲੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਤੱਕ 97,23,77,045 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਮਿਲ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ, 8,36,118 ਲੋਕਾਂ ਨੂੰ ਕੋਰੋਨਾ ਵਿਰੁੱਧ ਟੀਕਾ ਲਗਾਇਆ ਗਿਆ ਹੈ। [caption id="attachment_542153" align="aligncenter" width="300"] ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ[/caption] ਸਿਹਤ ਮੰਤਰਾਲੇ ਦੇ ਅਨੁਸਾਰ ਕੋਰੋਨਾ ਦੇ ਸਰਗਰਮ ਮਾਮਲੇ ਕੁੱਲ ਮਾਮਲਿਆਂ ਦੇ 1 ਪ੍ਰਤੀਸ਼ਤ ਤੋਂ ਘੱਟ ਹਨ। ਇਹ ਅੰਕੜਾ ਮਾਰਚ 2020 ਦੇ ਮੁਕਾਬਲੇ 0.59 ਫੀਸਦੀ ਘੱਟ ਹੈ। ਇਸ ਦੇ ਨਾਲ ਹੀ ਕੋਰੋਨਾ ਦੀ ਹਫਤਾਵਾਰੀ ਸਕਾਰਾਤਮਕ ਦਰ 1.44 ਪ੍ਰਤੀਸ਼ਤ ਹੈ, ਜੋ ਕਿ ਪਿਛਲੇ 113 ਦਿਨਾਂ ਦੇ ਮੁਕਾਬਲੇ 3 ਪ੍ਰਤੀਸ਼ਤ ਤੋਂ ਘੱਟ ਹੈ। ਇਸਦੇ ਨਾਲ ਹੀ ਰੋਜ਼ਾਨਾ ਸਕਾਰਾਤਮਕ ਦਰ 1.73 ਪ੍ਰਤੀਸ਼ਤ ਹੈ, ਜੋ ਪਿਛਲੇ 47 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਹੁਣ ਤੱਕ 58.98 ਕਰੋੜ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਚੁੱਕਾ ਹੈ। [caption id="attachment_542154" align="aligncenter" width="300"] ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ[/caption] ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 15,981 ਮਾਮਲਿਆਂ ਵਿੱਚੋਂ 8867 ਨਵੇਂ ਕੇਸ ਸਿਰਫ ਕੇਰਲ ਰਾਜ ਦੇ ਹਨ। ਇਸ ਦੇ ਨਾਲ ਹੀ ਇਸ ਰਾਜ ਵਿੱਚ ਕੁੱਲ 166 ਮੌਤਾਂ ਵਿੱਚੋਂ 67 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਕੇਰਲਾ ਵਿੱਚ ਕੋਰੋਨਾ ਲਗਾਤਾਰ ਤਬਾਹੀ ਮਚਾ ਰਿਹਾ ਹੈ, ਇਹ ਚਿੰਤਾ ਦੀ ਗੱਲ ਹੈ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਵਿੱਚ ਇਹ ਅੰਕੜਾ ਦੁਬਾਰਾ ਨਾ ਵਧੇ। -PTCNews


Top News view more...

Latest News view more...