Wed, Apr 24, 2024
Whatsapp

ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ 

Written by  Shanker Badra -- May 01st 2021 01:05 PM
ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ 

ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ 

ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਹਫੜਾ ਦਫੜੀ ਮਚਾਈ ਹੋਈ ਹੈ। ਫਿਲਹਾਲ ਕੋਰੋਨਾ ਦੀ ਤਬਾਹੀ ਰੁਕਦੀ ਨਜ਼ਰ ਨਹੀਂ ਆ ਰਹੀ। ਅੱਜ ਮਈ ਮਹੀਨੇ ਦੇ ਪਹਿਲੇ ਦਿਨ ਹੀ ਕੋਰੋਨਾ ਕੇਸਾਂ ਦਾ ਅੰਕੜਾ 4 ਲੱਖ ਤੋਂ ਪਾਰ ਚਲਾ ਗਿਆ ਅਤੇ 3500 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆਈ ਹੈ। [caption id="attachment_493989" align="aligncenter" width="300"]Coronavirus India Updates: India reports over 4,00,000 fresh Covid-19 cases for the first time ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਾਇਆ ਬੈਨ  ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 4,01,993 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇਪਿਛਲੇ 24 ਘੰਟਿਆਂ 'ਚ 3523 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਤੋਂ ਪਹਿਲਾਂ ਸਿਰਫ਼ ਅਮਰੀਕਾ 'ਚ ਹੀ ਇਕ ਦਿਨ 'ਚ 4 ਲੱਖ ਤੋਂ ਵੱਧ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਸਨ। [caption id="attachment_493988" align="aligncenter" width="300"]Coronavirus India Updates: India reports over 4,00,000 fresh Covid-19 cases for the first time ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ[/caption] ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 1,91,64,969 ਹੋ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 2,11,853 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਕੋਰੋਨਾ ਇਨਫੈਕਸ਼ਨ ਤੋਂ ਦੇਸ਼ ਵਿਚ ਹੁਣ ਤਕ 1,56,84,406 ਲੋਕ ਠੀਕ ਵੀ ਹੋਏ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 32,68,710 ਹੈ। [caption id="attachment_493987" align="aligncenter" width="300"]Coronavirus India Updates: India reports over 4,00,000 fresh Covid-19 cases for the first time ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ[/caption] ਉੱਥੇ ਹੀ ਹੁਣ ਤੱਕ 15,49,89,635 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹਾਲਤ ਲਗਾਤਾਰ ਚਿੰਤਾਜਨਕ ਬਣੀ ਹੋਈ ਹੈ। ਸਰਕਾਰ ਕੋਰੋਨਾ ਨਾਲ ਮੁਕਾਬਲੇ ਲਈ ਵੈਕਸੀਨੇਸ਼ਨ 'ਤੇ ਜ਼ੋਰ ਦੇ ਰਹੀ ਹੈ ਪਰ ਟੀਕਿਆਂ ਦੀ ਕਮੀ ਕਾਰਣ ਇਹ ਮੁਮਕਿਨ ਨਹੀਂ ਹੋ ਪਾ ਰਹੀ ਹੈ। [caption id="attachment_493986" align="aligncenter" width="300"]Coronavirus India Updates: India reports over 4,00,000 fresh Covid-19 cases for the first time ਕੋਰੋਨਾ ਨੇ ਤੋੜੇ ਸਾਰੇ ਰਿਕਾਰਡ , ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 4 ਲੱਖ ਤੋਂ ਵੱਧ ਮਾਮਲੇ ,3523 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ ਦੱਸ ਦੇਈਏ ਕਿ ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਵਿਚ 62,919 ਲੋਕ ਕੋਵਿਡ -19 ਤੋਂ ਦੀ ਚਪੇਟ ਵਿਚ ਆਏ ਹਨ। ਇਸ ਤੋਂ ਬਾਅਦ ਕਰਨਾਟਕ (48,296) ਅਤੇ ਕੇਰਲ (37,199) ਦੇ ਲੋਕ ਪ੍ਰਭਾਵਿਤ ਹੋਏ। 6 ਪ੍ਰਭਾਵਿਤ ਰਾਜ ਕੁੱਲ ਮਾਮਲਿਆਂ ਵਿੱਚ ਮਹਾਰਾਸ਼ਟਰ (4,602,472), ਕੇਰਲ (1,571,183), ਕਰਨਾਟਕ (1,488,118), ਉੱਤਰ ਪ੍ਰਦੇਸ਼ (1,252,324), ਤਾਮਿਲਨਾਡੂ (1,148,064) ਅਤੇ ਦਿੱਲੀ (1,074,916) ਹਨ। -PTCNews


Top News view more...

Latest News view more...