Sat, Apr 27, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

Written by  Shanker Badra -- July 24th 2020 11:15 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 13 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ ਅੱਠ ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_420028" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 49,310 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 740 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 12,87,945 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 30,601 ਤੱਕ ਪਹੁੰਚ ਗਿਆ ਹੈ। [caption id="attachment_420029" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 8,17,209 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 4,40,135 ਹੋ ਗਈ ਹੈ। ਭਾਰਤ ਦੇ ਸੂਬਿਆਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਅਤੇ ਤਾਮਿਲਨਾਡੂ 'ਚ ਸਥਿਤੀ ਬੇਕਾਬੂ ਨਜ਼ਰ ਆ ਰਹੀ ਹੈ। [caption id="attachment_420028" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ[/caption] ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 3,47,502 ਤੱਕ ਪੁੱਜ ਗਿਆ ਹੈ ਅਤੇ ਹੁਣ ਤੱਕ 12,854 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 1,94,253 ਮਰੀਜ਼ ਠੀਕ ਵੀ ਹੋਏ ਹਨ ਅਤੇ 140395 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ ਅਤੇ ਹੋਰ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵੱਧ ਰਹੇ ਹਨ। ਤਾਮਿਲਨਾਡੂ 'ਚ ਇਸ ਵੇਲੇ 1,92,964 ਲੱਖ ਮਾਮਲੇ ਹਨ। ਦਿੱਲੀ 1,27,364 ਲੱਖ ਮਾਮਲਿਆਂ ਦੇ ਨਾਲ ਤੀਜੇ ਨੰਬਰ 'ਤੇ ਹੈ। -PTCNews


Top News view more...

Latest News view more...