ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1023 ਮੌਤਾਂ

By Shanker Badra - August 27, 2020 10:08 am

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1023 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 33 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 60 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 25 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1023ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਹੁਣ ਤੱਕ ਸੱਭ ਤੋਂ ਵੱਧ ਰਿਕਾਰਡ ਤੋੜ 75,760 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1023 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 33,10,235 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 60,472 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1023ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 25,23,772 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 7,25,991 ਹੋ ਗਈ ਹੈ।
-PTCNews

adv-img
adv-img