Fri, Apr 19, 2024
Whatsapp

ਜਲੰਧਰ 'ਚ ਕੋਰੋਨਾ ਦਾ ਕਹਿਰ , 20 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ

Written by  Shanker Badra -- July 03rd 2020 06:13 PM
ਜਲੰਧਰ 'ਚ ਕੋਰੋਨਾ ਦਾ ਕਹਿਰ , 20 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ

ਜਲੰਧਰ 'ਚ ਕੋਰੋਨਾ ਦਾ ਕਹਿਰ , 20 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ

ਜਲੰਧਰ 'ਚ ਕੋਰੋਨਾ ਦਾ ਕਹਿਰ , 20 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ:ਜਲੰਧਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਲੰਧਰ 'ਚ ਅੱਜ ਫਿਰ ਤੋਂ ਕੋਰੋਨਾ ਦੇ 20 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ ਸੰਜੇ ਗਾਂਧੀ ਨਗਰ ਦੇ ਇਕ ਪਰਿਵਾਰ ਦੇ 7 ਮੈਂਬਰ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ 'ਚ ਰਹਿਣ ਵਾਲੇ ਇੱਕੋ ਹੀ ਪਰਿਵਾਰ ਦੇ 6 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਤੋਂ ਪਹਿਲਾਂ ਪਰਿਵਾਰ ਦਾ 62 ਸਾਲਾ ਮੈਂਬਰ ਕੱਲ੍ਹ ਪਾਜ਼ੀਟਿਵ ਆਇਆ ਸੀ,ਜਿਸ ਦੇ ਸੰਪਰਕ 'ਚ ਆਉਣ ਨਾਲ ਸਾਰੇ ਪਾਜ਼ੀਟਿਵ ਹੋਏ ਹਨ। ਜ਼ਿਲ੍ਹੇ 'ਚ ਤਿੰਨ ਦਿਨਾਂ 'ਚ ਹੀ 100 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 777 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ 'ਚੋਂ 22 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀਪੀ ਸਿੰਘ ਦਾ ਕਹਿਣਾ ਹੈ ਕਿ ਵਿਭਾਗੀ ਟੀਮਾਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਲਿਆ ਰਹੀਆਂ ਹਨ। ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। -PTCNews


Top News view more...

Latest News view more...