Fri, Apr 19, 2024
Whatsapp

ਪੂਰੀ ਦੁਨੀਆ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਪੁੱਜਾ 1 ਕਰੋੜ ਦੇ ਕਰੀਬ, 5 ਲੱਖ ਦੇ ਕਰੀਬ ਮੌਤਾਂ

Written by  Shanker Badra -- June 26th 2020 11:51 AM
ਪੂਰੀ ਦੁਨੀਆ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਪੁੱਜਾ 1 ਕਰੋੜ ਦੇ ਕਰੀਬ, 5 ਲੱਖ ਦੇ ਕਰੀਬ ਮੌਤਾਂ

ਪੂਰੀ ਦੁਨੀਆ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਪੁੱਜਾ 1 ਕਰੋੜ ਦੇ ਕਰੀਬ, 5 ਲੱਖ ਦੇ ਕਰੀਬ ਮੌਤਾਂ

ਪੂਰੀ ਦੁਨੀਆ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਪੁੱਜਾ 1 ਕਰੋੜ ਦੇ ਕਰੀਬ, 5 ਲੱਖ ਦੇ ਕਰੀਬ ਮੌਤਾਂ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਵਰਲਡਮੀਟਰ ਅਨੁਸਾਰ ,ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 9,714,860 ਯਾਨੀ 1 ਕਰੋੜ ਦੇ ਕਰੀਬ ਪਹੁੰਚ ਗਈ ਹੈ ਅਤੇ ਹੁਣ ਤੱਕ ਇਸ ਨਾਲ 491,856 ਲੋਕਾਂ ਦੀ ਮੌਤ ਯਾਨੀ 5 ਲੱਖ ਦੇ ਕਰੀਬ ਮੌਤਾਂ ਹੋਈਆਂ ਹਨ। ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਨਭਾਰਤ ਚੌਥੇ ਸਥਾਨ 'ਤੇ ਹੈ। ਉਥੇ ਹੀ ਇਸ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਸਥਾਨ 'ਤੇ ਹੈ। [caption id="attachment_414126" align="aligncenter" width="300"]Coronavirus outbreak: Corona cases cross 97 lakh worldwide, 491,856 people Deaths ਪੂਰੀ ਦੁਨੀਆ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਪੁੱਜਾ 1 ਕਰੋੜ ਦੇ ਕਰੀਬ, 5 ਲੱਖ ਦੇ ਕਰੀਬ ਮੌਤਾਂ[/caption] ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 17,296 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 407 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,90,401 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 15,301 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 2,85,637 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 1,89,463 ਹੋ ਗਈ ਹੈ। ਅਮਰੀਕਾ ਵਿਚ ਕੋਰੋਨਾ ਨਾਲ ਹੁਣ ਤੱਕ 2,504,588 ਲੱਖ ਲੋਕ ਪੀੜਤ ਹੋ ਚੁੱਕੇ ਹਨ ਅਤੇ 126,780 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿਚ ਹੁਣ ਤੱਕ 1,233,147 ਲੱਖ ਲੋਕ ਇਸ ਦੀ ਚਪੇਟ ਵਿਚ ਆ ਚੁੱਕੇ ਹਨ ਜਦੋਂਕਿ 55,054 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿਚ ਵੀ ਕੋਵਿਡ-19 ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਇਸ ਨਾਲ ਹੁਣ ਤੱਕ 613,994 ਲੱਖ ਲੋਕ ਪ੍ਰਭਾਵਿਤ ਹੋਏ ਹਨ ਅਤੇ 8,605 ਲੋਕਾਂ ਨੇ ਜਾਨ ਗਵਾਈ ਹੈ। ਬ੍ਰਿਟੇਨ ਵਿਚ ਇਸ ਕਾਰਨ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ। ਇੱਥੇ ਹੁਣ ਤੱਕ 307,980 ਲੋਕ ਪੀੜਤ ਹੋਏ ਹਨ ਅਤੇ 43,230 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...