Wed, Apr 24, 2024
Whatsapp

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ

Written by  Shanker Badra -- February 06th 2020 10:58 AM
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ:ਚੀਨ : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਤੱਕ ਦੁਨੀਆ ਦੇ 10 ਤੋਂ ਵੱਧ ਦੇਸ਼ਾਂ ਵਿੱਚ ਫੈਲ ਗਿਆ ਹੈ। ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ,ਹਰ ਦਿਨ ਇਹ ਵਾਇਰਸ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਹੁਣ ਕੋਰੋਨਾ ਵਾਇਰਸ ਦੇ ਕਈ ਸ਼ੱਕੀ ਮਾਮਲੇ ਭਾਰਤ ਵਿੱਚ ਵੀ ਸਾਹਮਣੇ ਆ ਰਹੇ ਹਨ। [caption id="attachment_387053" align="aligncenter" width="300"]coronavirus outbreak Death 563 people in China ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ[/caption] ਮਿਲੀ ਜਾਣਕਾਰੀ ਅਨੁਸਾਰ ਚੀਨ 'ਚ ਕੋਰੋਨਾ ਵਾਇਰਸ ਦੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 563 ਹੋ ਗਈ ਹੈ ਅਤੇ 24,000 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਵਾਇਰਸ ਦਾ ਫਿਲਹਾਲ ਕੋਈ ਇਲਾਜ ਨਹੀਂ ਹੈ।ਵਾਇਰਸ ਦੇ ਫੈਲਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਜੋਂ ਚੀਨ ਨੇ ਸੋਮਵਾਰ ਨੂੰ ਵੁਹਾਨ 'ਚ 1000 ਬੈਡਾਂ ਦਾ ਇੱਕ ਅਸਥਾਈ ਹਸਪਤਾਲ ਖੋਲ੍ਹਿਆ ਹੈ। ਇਹ ਹਸਪਤਾਲ ਰਿਕਾਰਡ 9 ਦਿਨਾਂ 'ਚ ਤਿਆਰ ਕੀਤਾ ਗਿਆ ਹੈ। [caption id="attachment_387052" align="aligncenter" width="300"]coronavirus outbreak Death 563 people in China ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ[/caption] ਚੀਨ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਵਿਸ਼ਵ ਵਿਆਪੀ ਵਪਾਰ ਵਿੱਚ ਵੀ ਰੁਕਾਵਟ ਆਈ ਹੈ। ਇਸਨੇ ਚੀਨ ਸਮੇਤ ਕਈ ਦੇਸ਼ਾਂ ਵਿੱਚ ਕਾਰੋਬਾਰ ਨੂੰ ਪ੍ਰਭਾਵਤ ਕੀਤਾ ਹੈ। ਹਾਲਾਂਕਿ ਬਹੁਤ ਸਾਰੀਆਂ ਵੱਡੀਆਂ ਕੰਪਨੀਆਂ ਬੇਕਾਬੂ ਹਾਲਤਾਂ ਕਾਰਨ ਚੀਨ ਵਿਚ ਆਪਣੇ ਦਫਤਰ ਬੰਦ ਕਰ ਰਹੀਆਂ ਹਨ, ਦੁਨੀਆ ਭਰ ਦੀਆਂ ਕਈ ਏਅਰਲਾਇੰਸਾਂ ਨੇ ਚੀਨ ਲਈ ਆਪਣੀਆਂ ਉਡਾਣਾਂ ਰੋਕੀਆਂ ਹਨ। [caption id="attachment_387057" align="aligncenter" width="300"]coronavirus outbreak Death 563 people in China ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ[/caption] ਇਸ ਦੇ ਇਲਾਵਾ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 354 ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਉਨ੍ਹਾਂ ਨੂੰ ਆਪਣੇ -ਆਪਣੇ ਘਰਾਂ ਵਿੱਚ ਹੀ ਰੱਖਣ ਦਾ ਪ੍ਰਬੰਧ ਕੀਤਾ ਹੈ। ਇਹ ਸਾਰੇ 354 ਲੋਕ ਪਿਛਲੇ ਦਿਨੀਂ ਚੀਨ ਤੋਂ ਯੂਪੀ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਆਏ ਸਨ। ਸ਼ੱਕੀ ਮਰੀਜ਼ਾਂ ਦੀ ਨਿਗਰਾਨੀ ਲਈ ਜ਼ਿਲ੍ਹਾ ਨਿਗਰਾਨੀ ਇਕਾਈ ਦਾ ਗਠਨ ਕੀਤਾ ਗਿਆ ਹੈ। [caption id="attachment_387056" align="aligncenter" width="300"]coronavirus outbreak Death 563 people in China ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 563 ਲੋਕਾਂ ਦੀ ਗਈ ਜਾਨ[/caption] ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਸ਼ੁਰੂਆਤ ਦਸੰਬਰ ਵਿੱਚ ਵੁਹਾਨ ਸ਼ਹਿਰ ਵਿੱਚ ਹੋਈ ਸੀ ਅਤੇ ਉਦੋਂ ਤੋਂ ਇਹ ਦੁਨੀਆ ਦੇ ਕਈ ਦੇਸ਼ਾਂ ਅਤੇ ਸ਼ਹਿਰਾਂ ਵਿੱਚ ਫੈਲ ਗਿਆ ਹੈ। ਅਧਿਕਾਰੀਆਂ ਦੇ ਅਨੁਸਾਰ ਮੱਧ ਚੀਨ ਦੇ ਹੁਬੇਈ ਪ੍ਰਾਂਤ ਵਿੱਚ ਰਹੱਸਮਈ ਵਾਇਰਸ ਦੀ ਲਾਗ ਦੇ ਅੱਧੇ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। -PTCNews


Top News view more...

Latest News view more...