Thu, Apr 25, 2024
Whatsapp

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 779 ਮੌਤਾਂ

Written by  Shanker Badra -- July 31st 2020 11:23 AM
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 779 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 779 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 779 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 16 ਲੱਖ 38 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 35 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 10 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_421591" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 779 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 55,079 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 779 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 16,38,871 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 35,747 ਤੱਕ ਪਹੁੰਚ ਗਿਆ ਹੈ। [caption id="attachment_421590" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 779 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 10,57,806 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,45,318 ਹੋ ਗਈ ਹੈ। -PTCNews


Top News view more...

Latest News view more...