Advertisment

ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਪੰਜਾਬ 'ਚ ਅੱਜ ਕੋਰੋਨਾ ਵਾਇਰਸ ਨਾਲ ਹੋਈਆਂ 3 ਮੌਤਾਂ

author-image
Shanker Badra
Updated On
New Update
ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਪੰਜਾਬ 'ਚ ਅੱਜ ਕੋਰੋਨਾ ਵਾਇਰਸ ਨਾਲ ਹੋਈਆਂ 3 ਮੌਤਾਂ
Advertisment
ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਪੰਜਾਬ 'ਚ ਅੱਜ ਕੋਰੋਨਾ ਵਾਇਰਸ ਨਾਲ ਹੋਈਆਂ 3 ਮੌਤਾਂ:ਲੁਧਿਆਣਾ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।  ਕੋਰੋਨਾ ਵਾਇਰਸ ਨੇ ਪੰਜਾਬ 'ਚ ਤੜਥੱਲੀ ਮਚਾਈ ਹੋਈ ਹੈ। ਅੱਜ ਪੰਜਾਬ ਦੇ ਵਿੱਚ ਕੋਰੋਨਾ ਦੇ ਨਾਲ 3 ਮੌਤਾਂ ਹੋਣ ਦੀ ਖ਼ਬਰ ਮਿਲੀ ਹੈ। publive-image ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਪੰਜਾਬ 'ਚ ਅੱਜ ਕੋਰੋਨਾ ਵਾਇਰਸ ਨਾਲ ਹੋਈਆਂ 3 ਮੌਤਾਂ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਨਕਪੁਰੀ ਦਾ ਰਹਿਣ ਵਾਲਾ 35 ਸਾਲਾ ਵਿਅਕਤੀ ਕੋਰੋਨਾ ਪੀੜਤ ਪਾਇਆ ਗਿਆ ਸੀ ਅਤੇ ਮੋਹਨ ਦੇਈ ਓਸਵਾਲ ਹਸਪਤਾਲ 'ਚ ਦਾਖ਼ਲ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ ਹੈ। ਇਸ ਦੇ ਇਲਾਵਾ ਸ਼ਹਿਰ ਦੇ ਫੋਰਟਿਸ ਹਸਪਤਾਲ 'ਚ ਦਾਖਲ ਮੋਗਾ ਦੀ ਰਹਿਣ ਵਾਲੀ 66 ਸਾਲਾ ਔਰਤ ਦੀ ਵੀ ਕੋਰੋਨਾ ਕਰਕੇ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਮ੍ਰਿਤਕਾਂ ਦੀ ਗਿਣਤੀ 48 ਹੋ ਗਈ ਹੈ। publive-image ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਪੰਜਾਬ 'ਚ ਅੱਜ ਕੋਰੋਨਾ ਵਾਇਰਸ ਨਾਲ ਹੋਈਆਂ 3 ਮੌਤਾਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਹਾਦਰਪੁਰ ਦੀ 56 ਸਾਲਾ ਮਹਿਲਾ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਹੈ। ਇਹ ਸੰਗਰੂਰ ਵਿੱਚ 22ਵੀਂ ਮੌਤ ਹੈ। ਮਿਲੀ ਜਾਣਕਾਰੀ ਅਨੁਸਾਰ ਬਹਾਦਰਪੁਰ ਦੀ ਰਹਿਣ ਵਾਲੀ ਪਰਮਜੀਤ ਕੌਰ ਪਿਛਲੇ ਦਿਨਾਂ ਤੋਂ ਬਿਮਾਰੀ ਸੀ। ਉਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਜਿੱਥੇ ਉਹ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਉਹ ਕੈਂਸਰ ਰੋਗ ਤੋਂ ਵੀ ਪੀੜਿਤ ਸੀ। ਸੋਮਵਾਰ ਨੂੰ ਹਾਲਤ ਗੰਭੀਰ ਹੋਣ ਕਾਰਨ ਉਸ ਨੇ ਦਮ ਤੋੜ ਦਿੱਤਾ ਹੈ। ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1839 ਤੱਕ ਪਹੁੰਚ ਗਈ ਹੈ, ਜਦੋਂ ਕਿ ਇਨ੍ਹਾਂ 'ਚੋਂ 311 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਮ੍ਰਿਤਕਾਂ ਦੀ ਗਿਣਤੀ 48 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ਭਰ ਦੇ ਅੰਕੜਿਆਂ 'ਚ ਸੰਗਰੂਰ 5ਵੇਂ ਨੰਬਰ 'ਤੇ ਚੱਲ ਰਿਹਾ ਹੈ। ਹੁਣ ਤੱਕ 733 ਮਰੀਜ਼ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਅਤੇ 22 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਦੇ ਨਾਲ 613 ਮਰੀਜ਼ ਠੀਕ ਹੋ ਕੇ ਘਰ ਨੂੰ ਜਾ ਚੁੱਕੇ ਹਨ ,ਜਦਕਿ 99 ਮਰੀਜ਼ ਐਕਟਿਵ ਹਨ। -PTCNews-
coronavirus coronavirus-punjab
Advertisment

Stay updated with the latest news headlines.

Follow us:
Advertisment