ਕੋਰੋਨਾ ਹੋ ਰਿਹਾ ਜਾਨਲੇਵਾ, ਜਲੰਧਰ ‘ਚ 65 ਸਾਲਾ ਬਜ਼ੁਰਗ ਔਰਤ ਨੇ ਤੋੜਿਆ ਦਮ

ਕੋਰੋਨਾ ਹੋ ਰਿਹਾ ਜਾਨਲੇਵਾ, ਜਲੰਧਰ 'ਚ 65 ਸਾਲਾ ਬਜ਼ੁਰਗ ਔਰਤ ਨੇ ਤੋੜਿਆ ਦਮ

ਕੋਰੋਨਾ ਹੋ ਰਿਹਾ ਜਾਨਲੇਵਾ, ਜਲੰਧਰ ‘ਚ 65 ਸਾਲਾ ਬਜ਼ੁਰਗ ਔਰਤ ਨੇ ਤੋੜਿਆ ਦਮ:ਜਲੰਧਰ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।

ਜਲੰਧਰ ‘ਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਤੇਜ਼ੀ ਨਾਲ ਵੱਧਦੀ ਗਿਣਤੀ ਦੇ ਬਾਵਜੂਦ ਇਹ ਜ਼ਿਆਦਾ ਉਮਰ ਵਾਲਿਆਂ ਲਈ ਜਾਨਲੇਵਾ ਬਣਿਆ ਹੋਇਆ ਹੈ। ਓਥੇ ਕੋਰੋਨਾ ਨਾਲ 65 ਸਾਲਾ ਔਰਤ ਦੀ ਮੌਤ ਹੋ ਗਈ ਹੈ।  ਉਕਤ ਮਹਿਲਾ ਦਾ ਬੀਤੇ ਕੱਲ੍ਹ ਹੀ ਕੋਰੋਨਾ ਟੈਸਟ ਹੋਇਆ ਸੀ ਅਤੇ ਰਿਪੋਰਟ ਆਉਣ ਤੋਂ ਪਹਿਲਾਂ ਹੀ ਬੀਤੀ ਦੇਰ ਸ਼ਾਮ ਔਰਤ ਨੇ ਦਮ ਤੋੜ ਦਿੱਤਾ ਹੈ।

ਕੋਰੋਨਾ ਹੋ ਰਿਹਾ ਜਾਨਲੇਵਾ, ਜਲੰਧਰ 'ਚ 65 ਸਾਲਾ ਬਜ਼ੁਰਗ ਔਰਤ ਨੇ ਤੋੜਿਆ ਦਮ
ਕੋਰੋਨਾ ਹੋ ਰਿਹਾ ਜਾਨਲੇਵਾ, ਜਲੰਧਰ ‘ਚ 65 ਸਾਲਾ ਬਜ਼ੁਰਗ ਔਰਤ ਨੇ ਤੋੜਿਆ ਦਮ

ਜਲੰਧਰ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੀ ਦਿਨੋਂ -ਦਿਨ ਵੱਧਦੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ‘ਚ ਕੋਰੋਨਾ ਦੇ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1206 ਹੋ ਗਈ ਹੈ ਅਤੇ ਮੌਤਾਂ ਦੀ ਕੁੱਲ ਗਿਣਤੀ 27 ਹੋ ਗਈ ਹੈ। ਇਸ ਦੌਰਾਨ ਰਾਹਤ ਵਾਲੀ ਗੱਲ ਇਹ ਹੈ ਕਿ ਵੱਡੀ ਗਿਣਤੀ ਵਿੱਚ ਮਰੀਜ਼ ਠੀਕ ਵੀ ਹੋ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 7800 ਤੋਂ ਪਾਰ ਹੋ ਚੁੱਕੀ ਹੈ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ ਹੋਈ ਹੈ ,ਜਿਸ ਤੋਂ ਬਾਅਦ ਸੂਬੇ ਵਿੱਚ ਮੌਤਾਂ ਦਾ ਅੰਕੜਾ ਵੱਧ ਕੇ 200 ਹੋ ਗਿਆ ਹੈ। ਪੰਜਾਬ ਵਿੱਚ ਐਤਵਾਰ ਨੂੰ 352 ਮਰੀਜ਼ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ,ਜਿਸ ਤੋਂ ਬਾਅਦ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 5392 ਹੋ ਗਈ ਹੈ। ਸੂਬੇ ਵਿੱਚ ਇਸ ਵੇਲੇ 2230 ਮਰੀਜ਼ ਇਲਾਜ ਅਧੀਨ ਹਨ।