ਤਰਨਤਾਰਨ ‘ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਸੱਕੀ ਮਰੀਜ਼

ਮੁੱਖ ਮੰਤਰੀ ਨੇ 10 ਮਾਰਚ ਤੋਂ ਬਾਅਦ ਪੰਜਾਬ ਪਹੁੰਚੇ ਸਾਰੇ ਕੌਮਾਂਤਰੀ ਮੁਸਾਫ਼ਰਾਂ ਨੂੰ ਲੱਭਣ ਦੇ ਮੁੜ ਦਿੱਤੇ ਆਦੇਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਮਾਰਚ ਤੋਂ ਬਾਅਦ ਪੰਜਾਬ ਪਹੁੰਚੇ ਸਾਰੇ ਕੌਮਾਂਤਰੀ ਮੁਸਾਫ਼ਰਾਂ ਨੂੰ ਲੱਭਣ ਦੇ ਮੁੜ ਆਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਘਰ ਘਰ ਡਿਲੀਵਰੀ ਕਰਨ ਲਈ ਈ ਕਮਰਸ ਤੇ ਸਰਵਿਸ ਪ੍ਰੋਵਾਈਡਰਾਂ ਦੀ ਸਹਾਇਤਾ ਲਈ ਜਾਵੇਗੀ। ਇਸ ਤੋਂ ਇਲਾਵਾ ਹੋਮ ਡਿਲੀਵਰੀ ਲਈ ਵਾਲੰਟੀਅਰਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਹੋਮ ਡਿਲੀਵਰੀ ਲਈ ਜਮੈਟੋ, ਸਵਿਗੀ, ਅਮੂਲ ਆਦਿ ਦਾ ਸਹਿਯੋਗ ਲਿਆ ਜਾ ਰਿਹਾ ਹੈ।