Sat, Apr 27, 2024
Whatsapp

ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 84 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

Written by  Shanker Badra -- July 15th 2020 03:20 PM -- Updated: July 15th 2020 03:33 PM
ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 84 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 84 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 84 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ:ਜਲੰਧਰ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹੇ 'ਚ ਵੱਡੀ ਪੱਧਰ 'ਤੇ ਲੋਕਾਂ ਨੂੰ ਆਪਣੀ ਲਪੇਟ 'ਚ ਲਿਆ ਹੈ। ਜਲੰਧਰ 'ਚ ਅੱਜ ਇਕ ਵਾਰ ਫਿਰ ਤੋਂ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ, ਜ਼ਿਲ੍ਹੇ 'ਚ ਅੱਜ ਇਕੱਠੇ 84 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1400 ਤੋਂ ਪਾਰ ਹੋ ਗਈ ਹੈ। [caption id="attachment_418120" align="aligncenter" width="300"] ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 84 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ[/caption] ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 71 ਮਾਮਲੇ ਸਾਹਮਣੇ ਆਏ ਸਨ ਅਤੇ ਕੋਰੋਨਾ ਕਾਰਨ ਹਸਪਤਾਲ ਵਿਚ ਦੋ ਲੋਕਾਂ ਨੇ ਦਮ ਤੋੜ ਦਿੱਤਾ ਸੀ। ਜਲੰਧਰ ਸ਼ਹਿਰ ਕੋਰੋਨਾ ਦੇ ਮਾਮਲੇ 'ਚ ਪੰਜਾਬ 'ਚੋਂ ਦੂਜੇ ਨੰਬਰ 'ਤੇ ਪਹੁੰਚ ਚੁੱਕਾ ਹੈ, ਜਿੱਥੇ ਹੁਣ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 1400 ਤੋਂ ਵੱਧ ਹੋ ਚੁੱਕਾ ਹੈ। ਦੱਸ ਦੇਈਏ ਕਿ ਕੋਰੋਨਾ ਦੇ ਮਾਮਲਿਆਂ 'ਚ ਪੰਜਾਬ 'ਚ ਸਭ ਤੋਂ ਪਹਿਲੇ ਨੰਬਰ 'ਤੇ ਲੁਧਿਅਣਾ ਸ਼ਹਿਰ ਚੱਲ ਰਿਹਾ ਹੈ, ਜਿੱਥੇ ਪਾਜ਼ੀਟਿਵ ਕੇਸਾਂ ਦਾ ਅੰਕੜਾ 1520 ਤੋਂ ਵੱਧ ਦਾ ਹੋ ਚੁੱਕਾ ਹੈ ਅਤੇ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਸ ਤੋਂ ਬਾਅਦ ਦੂਜੇ ਨੰਬਰ 'ਤੇ ਜਲੰਧਰ ਜ਼ਿਲ੍ਹਾ ਹੈ, ਜਿੱਥੇ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 1400 ਤੋਂ ਵੱਧ ਹੈ ਅਤੇ 35 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...