Fri, Sep 4, 2026
Whatsapp

ਸੰਗਰੂਰ ਦੀ ਕੋਰੋਨਾ ਪੀੜਿਤ ਮਹਿਲਾ ਨੇ ਲੁਧਿਆਣਾ ਦੇ ਹਸਪਤਾਲ 'ਚ ਤੋੜਿਆ ਦਮ

Reported by:  PTC News Desk  Edited by:  Shanker Badra -- June 18th 2020 03:45 PM
ਸੰਗਰੂਰ ਦੀ ਕੋਰੋਨਾ ਪੀੜਿਤ ਮਹਿਲਾ ਨੇ ਲੁਧਿਆਣਾ ਦੇ ਹਸਪਤਾਲ 'ਚ ਤੋੜਿਆ ਦਮ

ਸੰਗਰੂਰ ਦੀ ਕੋਰੋਨਾ ਪੀੜਿਤ ਮਹਿਲਾ ਨੇ ਲੁਧਿਆਣਾ ਦੇ ਹਸਪਤਾਲ 'ਚ ਤੋੜਿਆ ਦਮ

ਸੰਗਰੂਰ ਦੀ ਕੋਰੋਨਾ ਪੀੜਿਤ ਮਹਿਲਾ ਨੇ ਲੁਧਿਆਣਾ ਦੇ ਹਸਪਤਾਲ 'ਚ ਤੋੜਿਆ ਦਮ:ਸੰਗਰੂਰ : ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਬਰਕਰਾਰ ਹੈ। ਹੁਣ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਸਿਲਸਿਲਾ ਵੀ ਵੱਧ ਰਿਹਾ ਹੈ ਅਤੇ ਉਥੇ ਨਾਲ ਹੀ ਪਾਜ਼ੀਟਿਵ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸੰਗਰੂਰ 'ਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਮਹਿਲਾ ਜਗਜੀਤ ਕੌਰ ( 65) ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ। ਉਹ ਮਲੇਰਕੋਟਲਾ ਦੇ ਪਿੰਡ ਢੋਲੋਵਾਲ ਦੀ ਰਹਿਣ ਵਾਲੀ ਸੀ। ਕੁਝ ਦਿਨ ਪਹਿਲਾਂ ਉਸ ਨੂੰ ਬਿਮਾਰ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸਦੇ ਕੋਰੋਨਾ ਸੰਬੰਧੀ ਟੈਸਟ ਲੈਣ ਕਾਰਨ ਉਹ ਪਾਜ਼ੀਟਿਵ ਪਾਈ ਗਈ ਸੀ। ਦੱਸਿਆ ਜਾਂਦਾ ਹੈ ਕਿ ਕਈ ਦਿਨਾਂ ਤੋਂ ਉਹ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਹੀ ਇਲਾਜ ਅਧੀਨ ਸੀ। ਵੀਰਵਾਰ ਨੂੰ ਹਾਲਤ ਗੰਭੀਰ ਹੋਣ ਕਾਰਨ ਉਸ ਨੇ ਦਮ ਤੋੜ ਦਿੱਤਾ ਹੈ। ਸੰਗਰੂਰ ਦੇ ਸਿਹਤ ਅਧਿਕਾਰੀਆਂ ਨੇ ਪਿੰਡ ਵਿੱਚ ਮਹਿਲਾ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਹੁਣ ਪਰਿਵਾਰਿਕ ਮੈਂਬਰਾਂ ਦੇ ਵੀ ਸੈਂਪਲ ਲਏ ਜਾਣਗੇ। ਸੰਗਰੂਰ ਵਿੱਚ ਇਹ ਕੋਰੋਨਾ ਕਾਰਨ ਪੰਜਵੀ ਮੌਂਤ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK