Mon, Apr 29, 2024
Whatsapp

RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ

Written by  Shanker Badra -- October 26th 2020 01:46 PM -- Updated: October 26th 2020 01:48 PM
RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ

RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ

RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ:ਨਵੀਂ ਦਿੱਲੀ : ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਇਆ 9 ਮਹੀਨਿਆਂ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ ਪਰ ਇਸ ਦੀ ਰਫਤਾਰ ਅਜੇ ਵੀ ਮੱਥੀ ਪੈਂਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਰਾਜਨੀਤਿਕ ਨੇਤਾ ,ਬਿਜ਼ਨੈੱਸਮੈਨ ਅਤੇ ਸਰਕਾਰੀ ਮੁਲਾਜ਼ਮ ਇਸ ਦੀ ਲਪੇਟ ਵਿੱਚ ਆ ਰਹੇ ਹਨ। [caption id="attachment_443491" align="aligncenter" width="700"]Coronavirus : RBI Governor Shaktikanta Das tests positive for COVID-19 RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ[/caption] ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ 'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ ਇਸ ਦੌਰਾਨ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਕੋਰੋਨਾ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਅੱਜ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਮੇਰਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ।ਉਨ੍ਹਾਂ ਕਿਹਾ ਕਿ, ਮੈਂ ਠੀਕ ਮਹਿਸੂਸ ਕਰ ਰਿਹਾ ਹਾਂ ਮੈਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ, ਮੈਂ ਇਕਾਂਤਵਾਸ 'ਚ ਰਹਿ ਕੇ ਕੰਮ ਜਾਰੀ ਰੱਖਾਂਗਾ। [caption id="attachment_443490" align="aligncenter" width="700"]Coronavirus : RBI Governor Shaktikanta Das tests positive for COVID-19 RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ[/caption] ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਪਰ ਉਹ ਇਕਾਂਤਵਾਸ 'ਚ ਰਹਿੰਦੇ ਹੋਏ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਲੱਛਣ ਨਹੀਂ ਹੈ ਅਤੇ ਉਨ੍ਹਾਂ ਨੇ ਆਪਣੇ ਸੰਪਰਕ 'ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਲਈ ਕਿਹਾ ਹੈ। [caption id="attachment_443494" align="aligncenter" width="700"]Coronavirus : RBI Governor Shaktikanta Das tests positive for COVID-19 RBI ਦੇ ਗਵਰਨਰ ਸ਼ਕਤੀ ਕਾਂਤ ਦਾਸ ਦੀ ਕੋਰੋਨਾ ਰਿਪੋਰਟ ਪਾਜੀਟਿਵ ,ਟਵੀਟ ਕਰਕੇ ਦਿੱਤੀ ਜਾਣਕਾਰੀ[/caption] ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਦੇਸ਼-ਪੱਧਰੀ ਮੀਟਿੰਗ ਅੱਜ ਦਿੱਲੀ 'ਚ ਹੋਵੇਗੀ ਦੱਸ ਦੇਈਏ ਕਿ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 45,149 ਮਾਮਲੇ ਸਾਹਮਣੇ ਆਏ ਅਤੇ 480 ਲੋਕਾਂ ਦੀ ਮੌਤ ਹੋਈ ਹੈ। ਹੁਣ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 79,09,960 ਹੋ ਗਈ ਹੈ, ਜਿਨ੍ਹਾਂ 'ਚੋਂ 6,53,717 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ 'ਚ 1,19,014 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...