Thu, Apr 25, 2024
Whatsapp

ਸੰਗਰੂਰ ਦੇ ਸਿਵਲ ਸਰਜਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜ਼ਿਲ੍ਹੇ 'ਚ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ   

Written by  Shanker Badra -- July 08th 2020 03:20 PM
ਸੰਗਰੂਰ ਦੇ ਸਿਵਲ ਸਰਜਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜ਼ਿਲ੍ਹੇ 'ਚ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ   

ਸੰਗਰੂਰ ਦੇ ਸਿਵਲ ਸਰਜਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜ਼ਿਲ੍ਹੇ 'ਚ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ   

ਸੰਗਰੂਰ ਦੇ ਸਿਵਲ ਸਰਜਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜ਼ਿਲ੍ਹੇ 'ਚ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ:ਪਟਿਆਲਾ : ਪੰਜਾਬ ਵਿੱਚ ਕੋਰੋਨਾ ਵਾਇਰਸ ਆਪਣਾ ਭਿਆਨਕ ਰੂਪ ਦਿਖਾਉਂਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਸੂਬੇ ਵਿੱਚ ਫਰੰਟ ਲਾਈਨ 'ਤੇ ਡਿਊਟੀਆਂ ਨਿਭਾ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਅਫਸਰਾਂ ਨੂੰ ਵੀ ਕੋਰੋਨਾ ਆਪਣੀ ਪਕੜ ਵਿਚ ਲੈ ਰਿਹਾ ਹੈ। ਸੰਗਰੂਰ ਦੇ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। [caption id="attachment_416453" align="aligncenter" width="300"]Coronavirus :  Sangrur Civil Surgeon nu hoya Corona ਸੰਗਰੂਰ ਦੇ ਸਿਵਲ ਸਰਜਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜ਼ਿਲ੍ਹੇ 'ਚ ਨਵੇਂ ਮਰੀਜ਼ਾਂ ਦੀ ਵੀ ਪੁਸ਼ਟੀ[/caption] ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਉਨ੍ਹਾਂ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਤੇਜ਼ ਬੁਖਾਰ ਤੇ ਕੁਝ ਹੋਰ ਲੱਛਣਾਂ ਕਾਰਨ ਉਨ੍ਹਾਂ ਨੂੰ ਸਰਕਾਰੀ ਰਜਿੰਦਰ ਹਸਪਤਾਲ ਦੇ ਆਇਸੋਲੇਸ਼ਨ ਵਾਰਡ 'ਚ ਦਾਖ਼ਲ ਕਰ ਲਿਆ ਗਿਆ, ਜਿਥੇ ਉਨ੍ਹਾਂ ਨੂੰ ਆਈਸੀਯੂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਹਾਲਤ ਹੁਣ ਸਥਿਰ ਹੈ। ਦੱਸਣਯੋਗ ਹੈ ਕਿ ਅੱਜ ਸੰਗਰੂਰ ਜ਼ਿਲੇ ਵਿਚ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਇਲਾਵਾ ਬਾਕੀ 6 ਮਾਮਲੇ ਮਾਲੇਰਕੋਟਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਬਰਨਾਲਾ ਤੇ ਸੰਗਰੂਰ ਦੋਵਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੰਟੈਕਟ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ। ਉਹ ਜ਼ਿਲ੍ਹੇ ਦੇ ਕਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ 'ਚ ਸ਼ਾਮਿਲ ਹੋਏ ਸਨ। [caption id="attachment_416454" align="aligncenter" width="300"]Coronavirus : Sangrur Civil Surgeon nu hoya Corona ਸੰਗਰੂਰ ਦੇ ਸਿਵਲ ਸਰਜਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜ਼ਿਲ੍ਹੇ 'ਚ ਨਵੇਂ ਮਰੀਜ਼ਾਂ ਦੀ ਵੀ ਪੁਸ਼ਟੀ[/caption] ਜ਼ਿਕਰਯੋਗ ਹੈ ਕਿ ਡਾ. ਰਾਮ ਕੁਮਾਰ ਬਰਨਾਲਾ ਦੇ ਰਹਿਣ ਵਾਲੇ ਹਨ ਅਤੇ ਸੰਗਰੂਰ ਵਿਚ ਬਤੌਰ ਸਿਵਲ ਸਰਜਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਵੀ ਸੂਚੀ ਬਣਾਈ ਜਾ ਰਹੀ ਹੈ। -PTCNews


Top News view more...

Latest News view more...