Thu, Apr 18, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ

Written by  Shanker Badra -- September 27th 2020 11:34 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 59 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 94 ਹਜ਼ਾਰ ਹੋ ਗਈ ਹੈ। ਉੱਥੇ ਹੀ ਹੁਣ ਤੱਕ 49.41 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_434595" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 88,600 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,124 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 59,92,533 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 94,503 ਤੱਕ ਪਹੁੰਚ ਗਿਆ ਹੈ। [caption id="attachment_434596" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿਚ 92,043 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 49,41,628 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,56,402 ਹੋ ਗਈ ਹੈ। [caption id="attachment_434594" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 88 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1124 ਮੌਤਾਂ[/caption] ਇਸ ਦੌਰਾਨ ਜੇਕਰ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ 26 ਸਤੰਬਰ ਨੂੰ 9,87,861 ਕੋਰੋਨਾ ਨਮੂਨੇ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 7,12,57,836 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਕੋਰੋਨਾ ਦੇ ਸਭ ਤੋਂ ਵਧੇਰੇ ਕੇਸ ਭਾਰਤ ਦੇ ਸੂਬੇ ਮਹਾਰਾਸ਼ਟਰ 'ਚ ਹਨ। ਉੱਥੇ ਕੇਸ 13 ਲੱਖ ਪਾਰ ਹਨ। 2.69 ਲੱਖ ਸਰਗਰਮ ਕੇਸ ਹਨ। -PTCNews


Top News view more...

Latest News view more...