Sat, Apr 27, 2024
Whatsapp

ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਇਆ ਕੋਰੋਨਾ ਵਾਇਰਸ ,ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ

Written by  Shanker Badra -- June 16th 2020 03:29 PM
ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਇਆ ਕੋਰੋਨਾ ਵਾਇਰਸ ,ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ

ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਇਆ ਕੋਰੋਨਾ ਵਾਇਰਸ ,ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ

ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਇਆ ਕੋਰੋਨਾ ਵਾਇਰਸ ,ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ:ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ਵਿੱਚ ਵੀ ਕੋਰੋਨਾ ਆਪਣਾ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਕੋਰੋਨਾ ਨਾਲ ਹੋਰ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹਨਾਂ ਮ੍ਰਿਤਕਾਂ 'ਚੋਂ 2 ਮਰੀਜਾਂ ਦਾ ਇਲਾਜ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਸੀ ਅਤੇ ਇਕ ਦਾ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਇਲਾਜ ਚੱਲ ਰਿਹਾ ਸੀ। ਜਿਨ੍ਹਾਂ ਦੀ ਹਾਲਤ ਗੰਭੀਰ ਹੋਣ 'ਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ। ਇਸ ਦੀ ਪੁਸ਼ਟੀ ਸਿਹਤ ਵਿਭਾਗ ਦੇ ਬੁਲਾਰੇ ਵਲੋਂ ਕੀਤੀ ਗਈ ਹੈ। [caption id="attachment_412033" align="aligncenter" width="300"]Coronavirus : Three more deaths from corona in Amritsar ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਇਆ ਕੋਰੋਨਾ ਵਾਇਰਸ , ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ[/caption] ਅੰਮ੍ਰਿਤਸਰ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਇਸ ਨਾਲ ਸਿਰਫ਼ ਅੰਮ੍ਰਿਤਸਰ ਵਿਚ ਹੀ ਕੋਰੋਨਾ ਵਾਇਰਸ ਨਾਲ 24 ਮੌਤਾਂ ਹੋ ਚੁੱਕੀਆ ਹਨ। ਇਸ ਤੋਂ ਪਹਿਲਾਂ ਅੱਜ ਜਲੰਧਰ, ਸੰਗਰੂਰ, ਤਰਨਤਾਰਨ ਵਿਚ ਵੀ ਇਕ-ਇਕ ਮੌਤ ਕੋਰੋਨਾ ਕਾਰਨ ਹੋਈ ਹੈ। ਸੂਬੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਕਾਰਣ ਹੁਣ ਮੌਤਾਂ ਦਾ ਕੁੱਲ ਅੰਕੜਾ 81 'ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਹੁਣ ਤੱਕ ਕੋਰੋਨਾ ਦੇ ਮਰੀਜਾਂ ਦਾ ਅੰਕੜਾ 3300 ਦੇ ਕਰੀਬ ਪੁਹੰਚ ਚੁੱਕਾ ਹੈ। ਇਹਨਾਂ ਵਿਚੋ 2450 ਦੇ ਕਰੀਬ ਮਰੀਜ਼ ਠੀਕ ਹੋ ਗਏ ਹਨ। ਪੰਜਾਬ ਵਿਚ ਕੋਰੋਨਾ ਨਾਲ ਮਾਰਨ ਵਾਲਿਆ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। -PTCNews


Top News view more...

Latest News view more...