Sun, Apr 28, 2024
Whatsapp

Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਜਾਣੋਂ ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ 

Written by  Shanker Badra -- March 12th 2020 11:46 AM
Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਜਾਣੋਂ ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ 

Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਜਾਣੋਂ ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ 

Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਜਾਣੋਂ ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਦੁਨੀਆਂ 'ਚ ਡਰ ਦਾ ਮਾਹੌਲ ਹੈ। ਰੋਜ਼ਾਨਾ ਨਵੇਂ ਕੇਸ ਆਉਣ ਕਾਰਨ ਲੋਕ ਇਸ ਬਾਰੇ ਲਗਾਤਾਰ ਸਾਵਧਾਨੀ ਵਰਤ ਰਹੇ ਹਨ, ਪਰ ਇਸ ਦੀ ਜਾਂਚ ਰਿਪੋਰਟ ਆਉਣ ਵਿੱਚ ਕਈ ਘੰਟੇ ਲੱਗ ਜਾਂਦੇ ਹਨ। [caption id="attachment_394779" align="aligncenter" width="300"]Coronavirus : Tom Hanks and wife Rita Wilson test positive for coronavirus at hospital in Australia Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ[/caption] ਹਾਲੀਵੁੱਡ ਦੇ ਮਸ਼ਹੂਰ ਐਕਟਰ ਟਾਮ ਹੈਂਕਸ ਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਸਨ ਨੂੰ ਕੋਰੋਨਾਵਾਇਰਸ ਹੋ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟਰ 'ਤੇ ਜਾਣਕਾਰੀ ਦਿੱਤੀ ਹੈ। ਫ਼ਿਲਮ ਨਿਰਮਾਣ ਦੇ ਚੱਲਦਿਆਂ ਇਹ ਆਸਟ੍ਰੇਲੀਆ ਵਿਚ ਸਨ। ਦੱਸ ਦੇਈਏ ਕਿ ਅਦਾਕਾਰ ਆਮਿਰ ਖਾਨ ਇਨ੍ਹੀਂ ਦਿਨੀਂ ਲਾਲ ਸਿੰਘ ਚੱਢਾ ਫ਼ਿਲਮ ਦੇ ਨਿਰਮਾਣ 'ਚ ਰੁੱਝੇ ਹੋਏ ਹਨ। ਇਹ ਫ਼ਿਲਮ ਟਾਮ ਹੈਂਕਸ ਦੀ 1994 ਵਿਚ ਆਈ ਫ਼ਿਲਮ ਫਾਰੈਸਟ ਗੰਪ ਤੋਂ ਪ੍ਰਭਾਵਿਤ ਹੈ। [caption id="attachment_394780" align="aligncenter" width="300"]Coronavirus : Tom Hanks and wife Rita Wilson test positive for coronavirus at hospital in Australia Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ[/caption] ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਸੰਯੁਕਤ ਰਾਸ਼ਟਰ ,ਅੰਤਰਰਾਸ਼ਟਰੀ ਸੰਗਠਨ , ਰੋਜ਼ਗਾਰ ਅਤੇ ਯੋਜਨਾ ਵੀਜ਼ਾ ਤੋ ਇਲਾਵਾ ਬਾਕੀ ਸਾਰੇ ਵੀਜ਼ੇ 15 ਅਪ੍ਰੈਲ ਤੱਕ ਰੱਦ ਕਰ ਦਿਤੇ ਗਏ ਹਨ।ਸਿਰਫ ਕੂਟਨੀਤਕ, ਅਧਿਕਾਰੀ, ਸੰਯੁਕਤ ਰਾਸ਼ਟਰ ਜਾਂ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਹੀ ਆ ਸਕਣਗੇ।ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। [caption id="attachment_394777" align="aligncenter" width="300"]Coronavirus : Tom Hanks and wife Rita Wilson test positive for coronavirus at hospital in Australia Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ[/caption] ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 126,369 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀਰਵਾਰ ਸਵੇਰ ਤੱਕ ਚੀਨ 'ਚ 11 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਚੀਨ 'ਚ ਕੋਰੋਨਾ ਵਾਇਰਸ ਦੇ ਕੁਲ 80,789 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 3169 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ 'ਚ ਅੱਜ 196 ਹੋਰ ਲੋਕਾਂ ਦੀ ਮੌਤ ਨਾਲ ਉੱਥੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 827 ਹੋ ਗਈ ਹੈ, ਜਦਕਿ ਇਰਾਨ 'ਚ 354, ਦੱਖਣ ਕੋਰੀਆ 'ਚ 66, ਫਰਾਂਸ 'ਚ 48, ਸਪੇਨ 'ਚ 55 ਅਤੇ ਅਮਰੀਕਾ 'ਚ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। [caption id="attachment_394777" align="aligncenter" width="300"]Coronavirus : Tom Hanks and wife Rita Wilson test positive for coronavirus at hospital in Australia Coronavirus : ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ ਵਾਇਰਸ, ਫ਼ਿਲਮ ਲਾਲ ਸਿੰਘ ਚੱਢਾ ਨਾਲ ਕੀ ਹੈ ਸਬੰਧ[/caption] ਭਾਰਤ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਹੈ ਅਤੇ ਸਿਹਤ ਮੰਤਰਾਲੇ ਮੁਤਾਬਿਕ ਦੇਸ਼ 'ਚ ਹੁਣ ਤੱਕ ਵਾਇਰਸ ਦੇ ਪਾਜੀਟਿਵ ਮਾਮਲਿਆਂ ਦੀ ਗਿਣਤੀ 62 ਤੱਕ ਪਹੁੰਚ ਚੁੱਕੀ ਹੈ। ਇਟਲੀ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 12,462 ਹੋ ਗਈ ਹੈ। ਮ੍ਰਿਤਕਾਂ 'ਚ ਜ਼ਿਆਦਾਤਰ 80 ਤੋਂ 90 ਸਾਲ ਦੀ ਉਮਰ ਦੇ ਲੋਕ ਹਨ। ਕੋਰੋਨਾ ਵਾਇਰਸ ਨਾਲ ਇਟਲੀ ਦਾ ਉੱਤਰੀ ਲੋਂਬਾਰਡੀ ਸੂਬਾ ਸਭ ਪ੍ਰਭਾਵਿਤ ਹੋਇਆ ਹੈ। -PTCNews


Top News view more...

Latest News view more...