Sat, May 4, 2024
Whatsapp

ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਲੱਖ ਦੇ ਪਾਰ, 4337 ਲੋਕਾਂ ਦੀ ਹੋਈ ਮੌਤ

Written by  Shanker Badra -- May 27th 2020 10:59 AM
ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਲੱਖ ਦੇ ਪਾਰ, 4337 ਲੋਕਾਂ ਦੀ ਹੋਈ ਮੌਤ

ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਲੱਖ ਦੇ ਪਾਰ, 4337 ਲੋਕਾਂ ਦੀ ਹੋਈ ਮੌਤ

ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਲੱਖ ਦੇ ਪਾਰ, 4337 ਲੋਕਾਂ ਦੀ ਹੋਈ ਮੌਤ:ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਭਾਰਤ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਡੇਢ ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 4300 ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 64 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 6387 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 170 ਮੌਤਾਂ ਹੋਈਆਂ ਹਨ।  ਜਿਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 1,51,767 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 4337 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 64425 ਕੋਰੋਨਾ ਦੇ ਮਰੀਜ਼ ਠੀਕ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਮਾਮਲਿਆਂ ਦੀ ਗਿਣਤੀ 83004 ਹੋ ਗਈ ਹੈ। ਇਸ ਦੇ ਇਲਾਵਾ ਮਹਾਰਾਸ਼ਟਰ 'ਚ ਕੁੱਲ ਪੀੜਤਾਂ ਦੀ ਗਿਣਤੀ 54 ਹਜ਼ਾਰ 758 ਹੋ ਗਈ ਹੈ, ਜਿਨ੍ਹਾਂ 'ਚੋਂ 1792 ਦੀ ਮੌਤ ਹੋ ਚੁਕੀ ਹੈ। ਉੱਥੇ ਹੀ ਤਾਮਿਲਨਾਡੂ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 17 ਹਜ਼ਾਰ ਪਾਰ ਕਰ ਗਈ ਹੈ ਅਤੇ ਇੱਥੇ ਹੁਣ ਤੱਕ 127 ਲੋਕ ਜਾਨ ਗਵਾ ਚੁਕੇ ਹਨ। ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਬਾਅਦ ਗੁਜਰਾਤ 'ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 14 ਹਜ਼ਾਰ 821 ਹੋ ਗਈ ਹੈ, ਜਿਸ 'ਚ 915 ਦੀ ਮੌਤ ਹੋ ਚੁਕੀ ਹੈ। ਦਿੱਲੀ 'ਚ ਵੀ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ 14 ਹਜ਼ਾਰ 465 ਹੈ। ਇੱਥੇ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁਕੀ ਹੈ। -PTCNews


Top News view more...

Latest News view more...