Advertisment

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 65 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 996 ਮੌਤਾਂ

author-image
Shanker Badra
Updated On
New Update
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 65 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 996 ਮੌਤਾਂ
Advertisment
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 65 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 996 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 25 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 49 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 18 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। publive-image ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 65 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 996 ਮੌਤਾਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 65,002 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 996 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 25,26,193 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 49,036 ਤੱਕ ਪਹੁੰਚ ਗਿਆ ਹੈ। publive-image ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 65 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 996 ਮੌਤਾਂ ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 18,08,937 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 6,68,220 ਹੋ ਗਈ ਹੈ। -PTCNews-
coronavirus-india coronavirus
Advertisment

Stay updated with the latest news headlines.

Follow us:
Advertisment