Advertisment

Coronavirus update: ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 2.68 ਲੱਖ ਨਵੇਂ ਮਾਮਲੇ ਆਏ ਸਾਹਮਣੇ

author-image
Riya Bawa
New Update
Coronavirus update: ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 2.68 ਲੱਖ ਨਵੇਂ ਮਾਮਲੇ ਆਏ ਸਾਹਮਣੇ
Advertisment
Coronavirus update: ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕ੍ਰੋਨ (
Advertisment
Omicron) ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ (Coronavirus) ਦੇ 2 ਲੱਖ 68 ਹਜ਼ਾਰ 833 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 402 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 6041 ਮਾਮਲੇ ਸਾਹਮਣੇ ਆ ਚੁੱਕੇ ਹਨ। publive-image ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.66% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਕੱਲ੍ਹ ਨਾਲੋਂ 4,631 ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੱਲ੍ਹ ਕੋਰੋਨਾ ਵਾਇਰਸ ਦੇ 2,64,202 ਮਾਮਲੇ ਸਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 14 ਲੱਖ 17 ਹਜ਼ਾਰ 820 ਹੋ ਗਈ ਹੈ।
Advertisment
ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 752 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 1 ਲੱਖ 22 ਹਜ਼ਾਰ 622 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 49 ਲੱਖ 47 ਹਜ਼ਾਰ 390 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। New coronavirus variant 'Deltacron' emerges in Cyprus publive-image -PTC News-
latest-news india covid-19 india-covid-cases coronavirus-india coronavirus coronavirus-update
Advertisment

Stay updated with the latest news headlines.

Follow us:
Advertisment