Wed, Apr 24, 2024
Whatsapp

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 31,382 ਨਵੇਂ ਕੇਸ , 318 ਲੋਕਾਂ ਦੀ ਮੌਤ

Written by  Shanker Badra -- September 24th 2021 11:37 AM
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 31,382 ਨਵੇਂ ਕੇਸ , 318 ਲੋਕਾਂ ਦੀ ਮੌਤ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 31,382 ਨਵੇਂ ਕੇਸ , 318 ਲੋਕਾਂ ਦੀ ਮੌਤ

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 31 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 318 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂਕਿ 32 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 31,382 ਨਵੇਂ ਮਾਮਲੇ ਪਾਏ ਗਏ ਹਨ ਅਤੇ 32,542 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ ਹਨ ਅਤੇ 318 ਲੋਕਾਂ ਦੀ ਮੌਤ ਹੋ ਚੁੱਕੀ ਹੈ। [caption id="attachment_536324" align="aligncenter" width="300"] ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 31,382 ਨਵੇਂ ਕੇਸ , 318 ਲੋਕਾਂ ਦੀ ਮੌਤ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਵੇਲੇ 3,00,162 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 3,28,48,273 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਜਦਕਿ 4,46,368 ਲੋਕਾਂ ਦੀ ਜਾਨ ਚਲੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਤੱਕ 84,15,18,026 ਲੋਕਾਂ ਨੂੰ ਕੋਰੋਨਾ ਵਿਰੁੱਧ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਟੀਕਾਕਰਣ ਪ੍ਰੋਗਰਾਮ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। [caption id="attachment_536327" align="aligncenter" width="300"] ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 31,382 ਨਵੇਂ ਕੇਸ , 318 ਲੋਕਾਂ ਦੀ ਮੌਤ[/caption] ਇਸ ਵਿੱਚ ਪਿਛਲੇ 24 ਘੰਟਿਆਂ ਦੌਰਾਨ 72,20,642 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਜਾਣਕਾਰੀ ਦਿੱਤੀ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 15,65,696 ਨਮੂਨੇ ਟੈਸਟ ਕੀਤੇ ਗਏ ਸਨ, ਕੱਲ੍ਹ ਤੱਕ ਕੁੱਲ 55,99,32,709 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ। [caption id="attachment_536324" align="alignnone" width="300"] ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 31,382 ਨਵੇਂ ਕੇਸ , 318 ਲੋਕਾਂ ਦੀ ਮੌਤ[/caption] ਇਸ ਦੇ ਨਾਲ ਹੀ ਪਿਛਲੇ ਦਿਨ ਕੇਰਲ ਵਿੱਚ ਕੋਰੋਨਾ ਦੇ 19,682 ਮਾਮਲੇ ਦਰਜ ਕੀਤੇ ਗਏ ਸਨ ਅਤੇ 152 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਸੀ। ਰਾਜ ਵਿੱਚ ਰੋਜ਼ਾਨਾ 15 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਵਿਸ਼ਵ ਪੱਧਰ 'ਤੇ ਦੱਖਣੀ ਕੋਰੀਆ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇੱਥੇ ਰੋਜ਼ਾਨਾ 2 ਹਜ਼ਾਰ ਤੋਂ ਵੱਧ ਨਵੇਂ ਕੇਸ ਆ ਰਹੇ ਹਨ। -PTCNews


Top News view more...

Latest News view more...