Coronavirus Updates: ਪਿਛਲੇ 24 ਘੰਟਿਆਂ ‘ਚ 1.27 ਲੱਖ ਨਵੇਂ ਕੇਸ ਆਏ ਸਾਹਮਣੇ, ਪੌਜ਼ੇਟੀਵਿਟੀ ਦਰ 8 ਫੀਸਦੀ
Coronavirus India Updates: ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ 'ਚ 1.27 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਪੌਜ਼ੇਟੀਵਿਟੀ ਦਰ 8 ਫੀਸਦੀ 'ਤੇ ਆਈ। ਭਾਰਤ ਵਿੱਚ ਇਸ ਸਮੇਂ ਕੋਰੋਨਾ ਦੇ 13,31,648 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਰਿਕਵਰੀ ਦਰ 95.64 ਫੀਸਦੀ ਹੈ। ਇਸ ਸਮੇਂ ਦੇਸ਼ ਵਿੱਚ ਕੁੱਲ ਐਕਟਿਵ ਕੇਸ ਯਾਨੀ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 13.23 ਲੱਖ ਹੈ।
ਬੀਤੇ ਦਿਨ ਕੁੱਲ 1.05 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 4.20 ਕਰੋੜ ਲੋਕ ਸੰਕਰਮਣ ਤੋਂ ਪ੍ਰਭਾਵਿਤ ਹੋਏ ਹਨ। 2.30 ਲੱਖ ਲੋਕ ਠੀਕ ਹੋ ਚੁੱਕੇ ਹਨ ਅਤੇ 1,055 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ 1.49 ਲੱਖ ਨਵੇਂ ਮਾਮਲੇ ਸਾਹਮਣੇ ਆਏ ਸਨ। ਪਿਛਲੇ ਦਿਨ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ 23,282 ਯਾਨੀ 15.58% ਦੀ ਕਮੀ ਆਈ ਹੈ।
ਤੀਸਰੀ ਲਹਿਰ 'ਚ ਮਾਮਲਿਆਂ 'ਚ ਕਮੀ ਦੌਰਾਨ ਲਗਾਤਾਰ ਦੂਜੇ ਦਿਨ ਡੇਢ ਲੱਖ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। 20 ਜਨਵਰੀ ਤੋਂ, ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਸ ਸਮੇਂ ਦੇਸ਼ ਵਿੱਚ ਕੁੱਲ ਐਕਟਿਵ ਕੇਸ ਯਾਨੀ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 13.23 ਲੱਖ ਹੈ। ਬੀਤੇ ਦਿਨ ਕੁੱਲ 1.05 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 4.20 ਕਰੋੜ ਲੋਕ ਸੰਕਰਮਣ ਤੋਂ ਪ੍ਰਭਾਵਿਤ ਹੋਏ ਹਨ।
-PTC News