Mon, Apr 29, 2024
Whatsapp

ਕੋਰੋਨਾ ਨੇ ਭਾਰਤ 'ਚ ਤੋੜਿਆ ਰਿਕਾਰਡ, ਇੱਕ ਦਿਨ 'ਚ 32 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 606 ਮੌਤਾਂ

Written by  Shanker Badra -- July 16th 2020 12:48 PM
ਕੋਰੋਨਾ ਨੇ ਭਾਰਤ 'ਚ ਤੋੜਿਆ ਰਿਕਾਰਡ, ਇੱਕ ਦਿਨ 'ਚ 32 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 606 ਮੌਤਾਂ

ਕੋਰੋਨਾ ਨੇ ਭਾਰਤ 'ਚ ਤੋੜਿਆ ਰਿਕਾਰਡ, ਇੱਕ ਦਿਨ 'ਚ 32 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 606 ਮੌਤਾਂ

ਕੋਰੋਨਾ ਨੇ ਭਾਰਤ 'ਚ ਤੋੜਿਆ ਰਿਕਾਰਡ, ਇੱਕ ਦਿਨ 'ਚ 32 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 606 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 9 ਲੱਖ 68 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ,ਜਦਕਿ ਮਰਨ ਵਾਲਿਆਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 6 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਸੱਭ ਤੋਂ ਵੱਧ ਰਿਕਾਰਡ 32,695 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 606 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 9,68,876 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 24,915 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 6,12,815 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 3,31,146 ਰਹਿ ਗਈ ਹੈ। [caption id="attachment_418341" align="aligncenter" width="300"] ਕੋਰੋਨਾ ਨੇ ਭਾਰਤ 'ਚ ਤੋੜਿਆ ਰਿਕਾਰਡ, ਇੱਕ ਦਿਨ 'ਚ 32 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 606 ਮੌਤਾਂ[/caption] ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਪ੍ਰਭਾਵਿਤ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ 2,75, 640 'ਤੇ ਪਹੁੰਚ ਗਈ ਹੈ। ਇੱਥੇ ਮ੍ਰਿਤਕਾਂ ਦਾ ਅੰਕੜਾ 10,928 ਹੈ। ਦੂਜੇ ਨੰਬਰ 'ਤੇ ਤਾਮਿਲਨਾਡੂ ਹੈ, ਇੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 1,51,820 'ਤੇ ਪਹੁੰਚ ਗਿਆ ਹੈ। ਇੱਥੇ ਮੌਤਾਂ ਦੀ ਗਿਣਤੀ 2,167 ਹੈ। ਇਸ ਤੋਂ ਇਲਾਵਾ ਦਿੱਲੀ, ਬਿਹਾਰ, ਕਰਨਾਟਕ ਅਤੇ ਦੇਸ਼ ਦੇ ਹੋਰ ਸੂਬਿਆਂ 'ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਦਿੱਲੀ ਦੇਸ਼ ਭਰ 'ਚੋਂ ਤੀਜੇ ਨੰਬਰ 'ਤੇ ਹੈ, ਜਿੱਥੇ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 1,16,993 ਹੈ ਅਤੇ 3,487 ਮੌਤਾਂ ਹੁਣ ਤੱਕ ਹੋ ਚੁੱਕੀਆਂ ਹਨ। ਜੇਕਰ ਟੈਸਟਿੰਗ ਦੀ ਗੱਲ ਕੀਤੀ ਜਾਵੇਂ ਤਾਂ 15 ਜੁਲਾਈ ਨੂੰ ਭਾਰਤ ਵਿਚ ਕੋਰੋਨਾ ਦੇ 3,26,826 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਹੋਏ ਨਮੂਨਿਆਂ ਦੀ ਜਾਂਚ ਦਾ ਅੰਕੜਾ 1,27,39,400 ਪਹੁੰਚ ਗਿਆ ਹੈ। -PTCNews


Top News view more...

Latest News view more...