ਮੁੱਖ ਖਬਰਾਂ

Coronavirus Updates: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 71,365 ਨਵੇਂ ਮਾਮਲੇ ਦਰਜ, ਪੌਜ਼ੇਟੀਵਿਟੀ ਰੇਟ 5%

By Riya Bawa -- February 09, 2022 11:10 am -- Updated:February 09, 2022 11:10 am

Coronavirus Cases in India: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ‘ਚ ਇੱਕ ਦਿਨ 'ਚ ਕੋਰੋਨਾ ਦੇ 71,365 ਨਵੇਂ ਮਾਮਲੇ ਦਰਜ, ਪੌਜ਼ੇਟੀਵਿਟੀ ਰੇਟ 5% 'ਤੇ ਆਈ। ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਸੰਕਰਮਣ ਦੇ 67,597 ਨਵੇਂ ਮਾਮਲੇ ਸਾਹਮਣੇ ਆਏ ਸੀ।

ਇਸ ਦੇ ਮੁਕਾਬਲੇ ਮੰਗਲਵਾਰ ਨੂੰ ਮਾਮਲਿਆਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੌਰਾਨ 1.72 ਲੱਖ ਮਰੀਜ਼ ਠੀਕ ਹੋਏ ਅਤੇ 1,215 ਕੋਰੋਨਾ ਸੰਕਰਮਿਤਾਂ ਦੀ ਮੌਤ ਹੋ ਗਈ। ਇਸ ਸਮੇਂ ਦੇਸ਼ ਵਿੱਚ 8.83 ਲੱਖ ਲੋਕ ਕੋਰੋਨਾ ਦਾ ਇਲਾਜ ਕਰ ਰਹੇ ਹਨ। ਦੇਸ਼ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 4.24 ਕਰੋੜ ਲੋਕ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ।

Coronavirus Update: India's Covid-19 positivity rate drops to 11.69 percent

ਪਿਛਲੇ 24 ਘੰਟਿਆਂ ਵਿੱਚ 1,72,211 ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,10,12,869 ਹੋ ਗਈ ਹੈ। ਸਕਾਰਾਤਮਕਤਾ ਦਰ  4.54% ਹੈ। ਇਸ ਦੇ ਨਾਲ ਹੀ ਹੁਣ ਤੱਕ 74.46 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 1217 ਲੋਕਾਂ ਦੀ ਮੌਤ ਹੋਈ ਹੈ।

ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜ਼ੋਰਾਂ 'ਤੇ ਹੈ। ਅਧਿਕਾਰਤ ਅੰਕੜਿਆਂ ਦੇ ਅਨੁਸਾਰ, ਦਿੱਲੀ ਵਿੱਚ 82 ਪ੍ਰਤੀਸ਼ਤ ਤੋਂ ਵੱਧ ਕਿਸ਼ੋਰਾਂ ਨੂੰ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ। ਸਰਕਾਰ ਲਗਾਤਾਰ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਅਪੀਲ ਕਰ ਰਹੀ ਹੈ। ਸਰਕਾਰ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰ ਰਹੀ ਹੈ।

Coronavirus update: India reports 2.86 lakh Covid-19 cases in 24 hours

ਇਥੇ ਪੜ੍ਹੋ ਹੋਰ ਖ਼ਬਰਾਂ: ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ

-PTC News

  • Share