Coronavirus Updates: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 7495 ਨਵੇਂ ਕੇਸ ਆਏ ਸਾਹਮਣੇ, 434 ਲੋਕਾਂ ਦੀ ਮੌਤ
Coronavirus Cases : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਵੱਡੀ ਗੱਲ ਇਹ ਹੈ ਕਿ ਹੁਣ ਦੇਸ਼ ਵਿੱਚ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਵੀ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7495 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 434 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੇ 236 ਮਾਮਲੇ ਸਾਹਮਣੇ ਆ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 78 ਹਜ਼ਾਰ 190 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 77 ਹਜ਼ਾਰ 759 ਹੋ ਗਈ ਹੈ।
ਅੰਕੜਿਆਂ ਮੁਤਾਬਕ ਕੱਲ੍ਹ 6960 ਮਰੀਜ਼ਾਂ ਨੇ ਕੋਰੋਨਾ ਤੋਂ ਰਿਕਵਰੀ ਕੀਤੀ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 42 ਲੱਖ 8 ਹਜ਼ਾਰ 926 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।