Coronavirus Updates: ਦੇਸ਼ 'ਚ ਕੋਰੋਨਾ ਨੇ ਫ਼ਿਰ ਫੜੀ ਰਫ਼ਤਾਰ, ਪੌਜ਼ਟੀਵਿਟੀ ਦਰ 1.27 ਫੀਸਦੀ ਤੱਕ ਪਹੁੰਚੀ
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 4,33,31,645 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਇਸ ਕੋਰੋਨਾ ਮਹਾਂਮਾਰੀ ਕਾਰਨ 5,24,903 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਐਕਟਿਵ ਮਾਮਲਿਆਂ ਵਿੱਚ 2374 ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ
ਕੋਵਿਡ-19 ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਸਰਗਰਮ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ ਅਤੇ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 81687 ਹੋ ਗਈ ਹੈ। ਦੇਸ਼ ਭਰ 'ਚ 4 ਕਰੋੜ 27 ਲੱਖ 25 ਹਜ਼ਾਰ 55 ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਮਹਾਮਾਰੀ ਕਾਰਨ 5 ਲੱਖ 24 ਹਜ਼ਾਰ 903 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪਿਛਲੇ 6 ਦਿਨਾਂ ਵਿੱਚ, ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵਿੱਚ ਦੋ ਗੁਣਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 125 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।
ਐਕਟਿਵ ਕੇਸ ਵੀ ਵੱਧ ਕੇ 606 ਹੋ ਗਏ ਹਨ। ਇਸ ਸਮੇਂ ਹਸਪਤਾਲ ਵਿੱਚ 20 ਮਰੀਜ਼ ਇਲਾਜ ਅਧੀਨ ਹਨ। ਇਸ ਤੋਂ ਪਹਿਲਾਂ, ਨੋਇਡਾ ਵਿੱਚ ਪਿਛਲੇ 7 ਦਿਨਾਂ ਤੋਂ, ਜ਼ਿਲ੍ਹੇ ਵਿੱਚ ਹਰ ਰੋਜ਼ 100 ਤੋਂ ਘੱਟ ਨਵੇਂ ਮਰੀਜ਼ ਪਾਏ ਗਏ ਸਨ। ਇਸ ਤੋਂ ਪਹਿਲਾਂ 20 ਜੂਨ ਨੂੰ 99, 19 ਜੂਨ ਨੂੰ 87, 18 ਜੂਨ ਨੂੰ 90 ਅਤੇ 17 ਜੂਨ ਨੂੰ 95 ਨਵੇਂ ਮਰੀਜ਼ ਸਾਹਮਣੇ ਆਏ ਸਨ। ਇਸ ਦੇ ਨਾਲ ਹੀ 16 ਜੂਨ ਨੂੰ ਮਰੀਜ਼ਾਂ ਦੀ ਗਿਣਤੀ 100 ਸੀ।
-PTC News