Wed, Apr 24, 2024
Whatsapp

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

Written by  Shanker Badra -- October 01st 2021 12:56 PM
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਵਿਡ -19 ਕਾਰਨ 277 ਲੋਕਾਂ ਦੀ ਜਾਨ ਚਲੀ ਗਈ ਹੈ। ਜਦੋਂਕਿ 28 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ ਕੁੱਲ 26,727 ਨਵੇਂ ਮਾਮਲੇ ਪਾਏ ਗਏ ਹਨ ਅਤੇ 28,246 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ ਹਨ। [caption id="attachment_538380" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ[/caption] ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 2,75,224 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 330,43144 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਜਦੋਂ ਕਿ 4,48,339 ਲੋਕਾਂ ਦੀ ਜਾਨ ਚਲੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਤੱਕ 89,02,08,007 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਮਿਲ ਚੁੱਕੀ ਹੈ। ਇਸ ਵਿੱਚ ਪਿਛਲੇ 24 ਘੰਟਿਆਂ ਵਿੱਚ 64,40,451 ਲੋਕਾਂ ਨੇ ਕੋਰੋਨਾ ਦਾ ਟੀਕਾ ਲਗਾਇਆ ਹੈ। [caption id="attachment_538378" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ[/caption] ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 26,727 ਮਾਮਲਿਆਂ ਵਿੱਚੋਂ 15,914 ਨਵੇਂ ਕੇਸ ਸਿਰਫ ਕੇਰਲ ਰਾਜ ਦੇ ਹਨ। ਇਸ ਦੇ ਨਾਲ ਹੀ ਇਸ ਰਾਜ ਵਿੱਚ ਕੁੱਲ 277 ਮੌਤਾਂ ਵਿੱਚੋਂ 122 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਰਾਜ ਵਿੱਚ ਰੋਜ਼ਾਨਾ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਰਾਜ ਦੇ ਨਾਲ ਨਾਲ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। [caption id="attachment_538377" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ[/caption] ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਕੋਵਿਡ -19 ਦੇ ਨਮੂਨਿਆਂ ਦੀ ਜਾਂਚ ਦਾ ਅੰਕੜਾ ਵੀ 57 ਕਰੋੜ ਨੂੰ ਪਾਰ ਕਰ ਗਿਆ ਹੈ। ਮੰਤਰਾਲੇ ਦੇ ਅਨੁਸਾਰ 30 ਸਤੰਬਰ 2021 ਤੱਕ 57,04,77,338 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਸ ਵਿੱਚ 15,20,899 ਨਮੂਨਿਆਂ ਦੀ ਜਾਂਚ ਸਿਰਫ ਸਤੰਬਰ ਦੇ ਆਖਰੀ ਦਿਨ ਕੀਤੀ ਗਈ ਹੈ। -PTCNews


Top News view more...

Latest News view more...