Thu, Apr 18, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ

Written by  Shanker Badra -- October 08th 2020 01:52 PM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 68 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 1 ਲੱਖ ,ਪੰਜ ਹਜ਼ਾਰ ਤੋਂ ਪਾਰ ਹੋ ਗਈ ਹੈ। ਉੱਥੇ ਹੀ ਹੁਣ ਤੱਕ 58.27 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 78,524 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 971 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 68,35,656 ਅਤੇ ਮ੍ਰਿਤਕਾਂ ਦਾ ਅੰਕੜਾ 1,05,526 ਤੱਕ ਪਹੁੰਚ ਗਿਆ ਹੈ। [caption id="attachment_438074" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪਿਛਲੇ 24 ਘੰਟਿਆਂ ਵਿੱਚ 83,011 ਮਰੀਜ਼ ਠੀਕ ਹੋ ਗਏ ਹਨ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 58,27,705 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,02,425 ਹੋ ਗਈ ਹੈ। [caption id="attachment_438072" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ[/caption] ਜੇਕਰ ਇੱਥੇ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਮਾਮੂਲੀ ਵਾਧੇ ਤੋਂ ਬਾਅਦ ਇਹ 85.25 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਸਕਾਰਾਤਮਕਤਾ ਦਰ 6.57 ਪ੍ਰਤੀਸ਼ਤ ਹੈ ਤੇ ਮੌਤ ਦਰ 1.54 ਪ੍ਰਤੀਸ਼ਤ ਹੈ। ਦੇਸ਼ ਵਿੱਚ ICMR ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ 7 ਅਕਤੂਬਰ ਨੂੰ 11,94,321 ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੁੱਲ ਟੈਸਟਾਂ ਦੀ ਗਿਣਤੀ 8,34,65,975 ਹੋ ਗਈ ਹੈ। ਦੱਸ ਦੇਈਏ ਕਿ ਦੁਨੀਆਂ ਵਿੱਚ ਅਮਰੀਕਾ ਤੋਂ ਬਾਅਦ ਭਾਰਤ ਦੂਜਾ ਸਭ ਤੋਂ ਵੱਧ ਟੈਸਟ ਕਰਨ ਵਾਲਾ ਦੇਸ਼ ਹੈ। [caption id="attachment_438073" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 971 ਮੌਤਾਂ[/caption] ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ। ਇੱਥੇ ਤਕਰੀਬਨ 15 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਇੱਥੇ 2.44 ਲੱਖ ਐਕਟਿਵ ਕੇਸ ਹਨ। ਕੋਰੋਨਾ ਦੇ ਮਰੀਜ਼ ਦੇਸ਼ ਦੇ ਲਗਭਗ ਸਾਰੇ ਰਾਜਾਂ ਤੋਂ ਆ ਰਹੇ ਹਨ। ਬਹੁਤ ਸਾਰੇ ਰਾਜ ਹਨ ਜੋ ਇਸ ਮਹਾਂਮਾਰੀ ਤੋਂ ਮੁਕਤ ਸਨ ਪਰ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਉਨ੍ਹਾਂ ਰਾਜਾਂ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵੱਧਦੇ ਹੋਏ ਦਿਖਾਈ ਦੇ ਰਹੇ ਹਨ। -PTCNews


Top News view more...

Latest News view more...