Sat, Apr 20, 2024
Whatsapp

ਅੰਮ੍ਰਿਤਸਰ ਵਿਖੇ ਜੇਰੇ ਇਲਾਜ ਪਠਾਨਕੋਟ ਦੇ ਕੋਰੋਨਾ ਮਰੀਜ਼ ਦੀ ਹੋਈ ਮੌਤ, 2 ਕੋਰੋਨਾ ਟੈਸਟ ਆਏ ਸੀ ਨੈਗੇਟਿਵ

Written by  Shanker Badra -- May 18th 2020 06:12 PM
ਅੰਮ੍ਰਿਤਸਰ ਵਿਖੇ ਜੇਰੇ ਇਲਾਜ ਪਠਾਨਕੋਟ ਦੇ ਕੋਰੋਨਾ ਮਰੀਜ਼ ਦੀ ਹੋਈ ਮੌਤ, 2 ਕੋਰੋਨਾ ਟੈਸਟ ਆਏ ਸੀ ਨੈਗੇਟਿਵ

ਅੰਮ੍ਰਿਤਸਰ ਵਿਖੇ ਜੇਰੇ ਇਲਾਜ ਪਠਾਨਕੋਟ ਦੇ ਕੋਰੋਨਾ ਮਰੀਜ਼ ਦੀ ਹੋਈ ਮੌਤ, 2 ਕੋਰੋਨਾ ਟੈਸਟ ਆਏ ਸੀ ਨੈਗੇਟਿਵ

ਅੰਮ੍ਰਿਤਸਰ ਵਿਖੇ ਜੇਰੇ ਇਲਾਜ ਪਠਾਨਕੋਟ ਦੇ ਕੋਰੋਨਾ ਮਰੀਜ਼ ਦੀ ਹੋਈ ਮੌਤ, 2 ਕੋਰੋਨਾ ਟੈਸਟ ਆਏ ਸੀ ਨੈਗੇਟਿਵ:ਕਪੂਰਥਲਾ : ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਕਾਰਨ ਸੂਬੇ ਵਿਚ ਅੱਜ ਦੂਜੀ ਮੌਤ ਹੋ ਗਈ  ਹੈ, ਜਿਸ ਕਰਕੇ ਕੋਰੋਨਾ ਨਾਲ ਸੂਬੇ ਵਿਚ ਮੌਤਾਂ ਦੀ ਗਿਣਤੀ 37 ਹੋ ਗਈ ਹੈ। ਮ੍ਰਿਤਕ ਦੀ ਪਛਾਣ ਪਠਾਨਕੋਟ ਦੇ 35 ਸਾਲਾ ਵਿਅਕਤੀ ਦੇ ਰੂਪ ਵਿਚ ਹੋਈ ਹੈ। ਇਸ ਵਿਅਕਤੀ ਨੂੰ 14 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਪਰ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਅੱਜ ਉਸ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਪਠਾਨਕੋਟ ਦੇ ਕੋਰੋਨਾ ਪਾਜ਼ੀਟਿਵ ਮਰੀਜ਼ 37 ਸਾਲਾਂ ਜੈਪਾਲ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਜਦਕਿ ਇਸ ਵਿਅਕਤੀ ਦਾ ਐਤਵਾਰ ਰਾਤ ਕੋਰੋਨਾ ਸੈਂਪਲ ਦੁਬਾਰਾ ਟੈਸਟ ਲਈ ਲਿਆ ਗਿਆ ਸੀ ,ਜਿਸ ਦੀ ਰਿਪੋਰਟ ਕੋਰੋਨਾ ਨੈਗਟਿਵ ਆਈ ਸੀ। ਉਹ ਗੁਰੂ ਨਾਨਕ ਦੇਵ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਸੀ। ਉਸ ਦੀ ਤਬੀਅਤ ਕਾਫੀ ਦਿਨਾਂ ਤੋਂ ਗੰਭੀਰ ਸੀ ਤੇ ਉਸ ਨੂੰ ਸਾਹ ਲੈਣ ਵਿਚ ਵੀ ਮੁਸ਼ਕਲ ਆ ਰਹੀ ਸੀ। ਉਹ ਵੈਂਟੀਲੇਟਰ ‘ਤੇ ਸੀ। ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦਾ ਕੋਰੋਨਾ ਪਾਜ਼ੀਟਿਵ ਮਰੀਜ਼ ਪਠਾਨਕੋਟ ਦੇ ਮਾਮੂਨ ਦਾ ਰਹਿਣ ਵਾਲਾ ਸੀ, ਪੇਸ਼ੇ ਤੋਂ ਆਟੋ ਚਾਲਕ ਸੀ। ਉਸ ਦੀ ਹਾਲਤ ਠੀਕ ਨਾ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਇਲਾਜ ਲਈ ਰੈਫ਼ਰ ਕੀਤਾ ਗਿਆ ਸੀ ,ਜਿੱਥੇ ਇਲਾਜ ਦੌਰਾਨ ਉਸ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਿਛਲੇ 2 ਕੋਰੋਨਾ ਟੈਸਟ ਨੈਗੇਟਿਵ ਆਏ ਸਨ ਅਤੇ ਜੇਕਰ ਉਸ ਦੀ ਹਾਲਤ ਅੱਜ ਠੀਕ ਹੁੰਦੀ ਤੇ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਜਾਣੀ ਸੀ। ਦੱਸ ਦੇਈਏ ਕਿ ਇਸ ਦੇ ਇਲਾਵਾ ਕਪੂਰਥਲਾ ਦੇ ਹਲਕਾ ਭੁਲੱਥ ਦੇ 50 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਲੰਧਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ 50 ਸਾਲਾ ਵਿਅਕਤੀ ਸੋਢੀ ਰਾਮ ਪਿਛਲੇ ਕਾਫੀ ਸਮੇਂ ਤੋਂ ਅਧਰੰਗ ਦਾ ਮਰੀਜ਼ ਸੀ। ਉਸਦੀ ਮਰਨ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। -PTCNews


Top News view more...

Latest News view more...